ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ ਦੇ ਵਸਨੀਕ ਫ਼ੌਜ ਦੇ ਜਵਾਨ ਦੀ ਛੁੱਟੀ ਕੱਟਣ ਆਏ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਸਰਕਾਰੀ ਸਨਮਾਨਾਂ ਨਾਲ ਫੌਜੀ ਜਵਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ। ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਫੌਜੀ ਜਵਾਨ ਦੇ ਪਿਤਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਮੁੰਡਾ ਇੰਦਰਪਾਲ ਸਿੰਘ ਉਮਰ ਕਰੀਬ 41 ਸਾਲ ਜੋ ਲੇਹ ਲੱਦਾਖ ਫੌਜ ‘ਚ ਡਿਊਟੀ ਕਰਦਾ ਸੀ ਅਤੇ ਡਿਊਟੀ ਤੋਂ ਉਹ ਘਰ ‘ਚ ਛੁੱਟੀ ਕੱਟਣ ਲਈ ਆਇਆ ਸੀ, ਜਿਸ ਦੀ ਅਚਾਨਕ ਮੌਤ ਹੋ ਗਈ।
ਇਸ ਦੌਰਾਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੋੌੜ ਰਹੀ ਹੈ। ਜਿਸ ਤੋਂ ਬਾਅਦ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਫਤਿਆਬਾਦ ਦੇ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।