ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ‘ਤੇ ਇੱਕ ਵਾਰ ਫਿਰ ਰੋਕ ਲਗਾ ਦਿੱਤੀ ਗਈ ਹੈ।
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਨਹੀਂ ਆਵੇਗੀ। ਕਿਉਂਕਿ ਫਿਲਮ ਦੀ ਰਿਲੀਜ਼ ‘ਤੇ ਇਕ ਵਾਰ ਫਿਰ ਰੋਕ ਲਗਾ ਦਿੱਤੀ ਗਈ ਹੈ। ਕੰਗਨਾ ਰਣੌਤ ਦੀ ਫਿਲਮ ‘ਤੇ ਜਬਲਪੁਰ ਹਾਈਕੋਰਟ ‘ਚ ਸੁਣਵਾਈ ਹੋਈ। ਜਿੱਥੇ ਇਹ ਪਾਬੰਦੀ ਲਗਾਈ ਗਈ ਸੀ। ਦਰਅਸਲ, ਫਿਲਹਾਲ ਫਿਲਮ ਲਈ ਸਿਰਫ ਆਨਲਾਈਨ ਸਰਟੀਫਿਕੇਟ ਸੀਰੀਅਲ ਨੰਬਰ ਜਾਰੀ ਕੀਤਾ ਗਿਆ ਹੈ ਪਰ ਸੈਂਸਰ ਬੋਰਡ ਵੱਲੋਂ ਅਜੇ ਤੱਕ ਇਸ ਨੂੰ ਸਰਟੀਫਿਕੇਟ ਨਹੀਂ ਦਿੱਤਾ ਗਿਆ ਹੈ।
ਇੰਨਾ ਹੀ ਨਹੀਂ ਕੰਗਨਾ ਦੀ ਫਿਲਮ ‘ਐਮਰਜੈਂਸੀ’ ਦੇ ਟ੍ਰੇਲਰ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਦਰਅਸਲ ਫਿਲਮ ਦੇ ਕੁਝ ਦ੍ਰਿਸ਼ਾਂ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਅਤੇ ਨੁਮਾਇੰਦਿਆਂ ਨੇ ਫਿਲਮ ਖਿਲਾਫ ਇਤਰਾਜ਼ ਉਠਾਇਆ ਹੈ।
ਉਨ੍ਹਾਂ ਨੇ ਫਿਲਮ ਦੇ ਖਿਲਾਫ ਪਟੀਸ਼ਨ ਦਾਇਰ ਕਰਕੇ ਇਸ ਦੀ ਸਕ੍ਰੀਨਿੰਗ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ, ਜਿਸ ‘ਤੇ ਹਾਈ ਕੋਰਟ ਨੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਵੀ ਕੋਈ ਇਤਰਾਜ਼ ਹੈ ਤਾਂ ਪਟੀਸ਼ਨਕਰਤਾ ਅਦਾਲਤ ਵਿੱਚ ਆ ਸਕਦੇ ਹਨ।
ਬਾਂਬੇ ਹਾਈ ਕੋਰਟ ਵਿੱਚ ਸੁਣਵਾਈ
ਫਿਲਮ ਦੀ ਸਹਿ-ਨਿਰਮਾਣ ਕੰਪਨੀ ਜ਼ੀ ਐਂਟਰਟੇਨਮੈਂਟ ਇੰਟਰਪ੍ਰਾਈਜਿਜ਼ ਨੇ ‘ਐਮਰਜੈਂਸੀ’ ਨੂੰ ਰਿਲੀਜ਼ ਕਰਨ ਅਤੇ ਸੈਂਸਰ ਸਰਟੀਫਿਕੇਟ ਦੀ ਮੰਗ ਕਰਦੇ ਹੋਏ ਬਾਂਬੇ ਹਾਈ ਕੋਰਟ ਤੱਕ ਪਹੁੰਚ ਕੀਤੀ।
ਬਾਂਬੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੈਂਸਰ ਬੋਰਡ ਨੇ ਮਨਮਾਨੇ ਅਤੇ ਗੈਰ-ਕਾਨੂੰਨੀ ਢੰਗ ਨਾਲ ਫਿਲਮ ਦੇ ਸੈਂਸਰ ਸਰਟੀਫਿਕੇਟ ਨੂੰ ਰੋਕ ਦਿੱਤਾ ਹੈ।
ਇਹ ਪਟੀਸ਼ਨ ਤੁਰੰਤ ਸੁਣਵਾਈ ਲਈ ਜਸਟਿਸ ਬੀਪੀ ਕੋਲਾਬਾਵਾਲਾ ਅਤੇ ਫਿਰਦੌਸ ਪੂਨਾਵਾਲਾ ਦੇ ਡਿਵੀਜ਼ਨ ਬੈਂਚ ਅੱਗੇ ਰੱਖੀ ਗਈ ਸੀ, ਜਿਸ ਦੀ ਅੱਜ ਸੁਣਵਾਈ ਹੋਵੇਗੀ।
ਪੰਜਾਬ ਵਿੱਚ ਰੋਸ ਪ੍ਰਦਰਸ਼ਨ
ਕੰਗਨਾ ਦੇ ਐਮਰਜੈਂਸੀ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਪੰਜਾਬ ਵਿੱਚ ਉਨ੍ਹਾਂ ਦੀ ਫਿਲਮ ਦਾ ਭਾਰੀ ਵਿਰੋਧ ਹੋ ਰਿਹਾ ਹੈ। ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਫਿਲਮ ਵਿੱਚ ਉਨ੍ਹਾਂ ਦਾ ਗਲਤ ਅਕਸ ਦਿਖਾਇਆ ਗਿਆ ਹੈ ਅਤੇ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।
‘ਐਮਰਜੈਂਸੀ’ ਵਿੱਚ ਕੰਗਨਾ ਰਣੌਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਵਿੱਚ ਨਜ਼ਰ ਆਵੇਗੀ। ਇਸ ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ 1975 ‘ਚ ਲੱਗੀ’ਐਮਰਜੈਂਸੀ’ ‘ਤੇ ਆਧਾਰਿਤ ਹੈ। ਫਿਲਮ ‘ਚ ਕੰਗਨਾ ਤੋਂ ਇਲਾਵਾ ਅਨੁਪਮ ਖੇਰ, ਸ਼੍ਰੇਅਸ ਤਲਪੜੇ, ਮਹਿਮਾ ਚੌਧਰੀ ਵੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।