ਸਾਬਕਾ ਪ੍ਰਿੰਸੀਪਲ ਨੇ Supreme Court ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਕਲਕੱਤਾ ਹਾਈ ਕੋਰਟ ਨੇ ਉਸ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸੀਬੀਆਈ ਜਾਂਚ ਦਾ ਹੁਕਮ ਦਿੰਦਿਆਂ ਉਸ ਦਾ ਪੱਖ ਨਹੀਂ ਸੁਣਿਆ।
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਨੂੰ ਸੁਪਰੀਮ ਕੋਰਟ(SC) ਤੋਂ ਝਟਕਾ ਲੱਗਾ ਹੈ।
ਸਾਬਕਾ ਪ੍ਰਿੰਸੀਪਲ ਨੇ ਸੁਪਰੀਮ ਕੋਰਟ(Supreme Court) ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਕਲਕੱਤਾ ਹਾਈ ਕੋਰਟ ਨੇ ਉਸ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸੀਬੀਆਈ ਜਾਂਚ ਦਾ ਹੁਕਮ ਦਿੰਦਿਆਂ ਉਸ ਦਾ ਪੱਖ ਨਹੀਂ ਸੁਣਿਆ। ਉਨ੍ਹਾਂ ਨੇ ਕਲਕੱਤਾ ਹਾਈ ਕੋਰਟ(High court) ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਘੋਸ਼ ਦੀ ਅਰਜ਼ੀ ਰੱਦ ਕਰ ਦਿੱਤੀ।
ਸੰਦੀਪ ਘੋਸ਼ ਦੇ ਕਾਰਜਕਾਲ ਦੌਰਾਨ ਹੋਈ ਸੀ ਲਾਸ਼ਾਂ ਦੀ ਤਸਕਰੀ : ਇਲਜ਼ਾਮ