Tuesday, October 15, 2024
Google search engine
HomeDeshਹਰਿਆਣਾ ਦੇ ਲੋਕਾਂ ਨੂੰ ਵੀ ਬਦਲਾਅ ਦੀ ਲੋੜ, ਕਲਾਅਤ ਰੈਲੀ ਦੌਰਾਨ CM...

ਹਰਿਆਣਾ ਦੇ ਲੋਕਾਂ ਨੂੰ ਵੀ ਬਦਲਾਅ ਦੀ ਲੋੜ, ਕਲਾਅਤ ਰੈਲੀ ਦੌਰਾਨ CM ਮਾਨ ਦੀ ਲੋਕਾਂ ਨੂੰ ਅਪੀਲ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਹ ਹਰਿਆਣਾ ਦੇ ਨੌਜਵਾਨਾਂ ਨੂੰ ਜੰਗ ਲੜਨ ਵਾਲੇ ਦੇਸ਼ਾਂ ਵਿਚ ਭੇਜ ਰਹੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ। ਹਰਿਆਣਾ ਦੇ ਕਲਾਅਤ ਚ ਉਨ੍ਹਾਂ ਲੋਕਾਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਕਿਹਾ ਹੈ ਕਿ ਇਸ ਵਾਰ ਉਹ ਇਤਿਹਾਸਕ ਚੋਣਾਂ ਲਈ ਵੋਟ ਪਾਉਣ ਜਾ ਰਹੇ ਹਨ। ਇਸ ਲਈ ਉਨ੍ਹਾਂ ਨੂੰ ਬਦਲਾਅ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣਾ ਚਾਹੀਦਾ ਹੈ।
ਸੀਐਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅਕਸਰ ਕਿਹਾ ਜਾਂਦਾ ਸੀ ਕਿ ਉਨ੍ਹਾਂ ਨੂੰ ਵੋਟ ਨਾ ਪਾਓ, ਇਹ ਨਵੀਂ ਪਾਰਟੀ ਹੈ। ਉਨ੍ਹਾਂ ਕੋਲ ਅਜੇ ਸੱਤਾ ਦਾ ਤਜਰਬਾ ਨਹੀਂ ਹੈ, ਪਰ ਲੋਕਾਂ ਨੇ ਸਾਨੂੰ ਵੋਟਾਂ ਪਾਈਆਂ ਅਤੇ ਅਸੀਂ ਦਿਖਾਇਆ ਕਿ ਸਿਹਤ ਤੋਂ ਲੈ ਕੇ ਸਿੱਖਿਆ ਤੱਕ ਕਿਵੇਂ ਕੰਮ ਹੁੰਦਾ ਹੈ।
ਅਸੀਂ ਲੋਕਾਂ ਨੂੰ ਸਿੱਖਿਆ ਤੋਂ ਲੈ ਕੇ ਸਿਹਤ ਵਿਭਾਗ ਤੱਕ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਅਸੀਂ ਲੋਕਾਂ ਨੂੰ ਚੰਗੀ ਸਿਹਤ ਲਈ ਮੁਫਤ ਦਵਾਈਆਂ ਦਿੱਤੀਆਂ ਹਨ। ਪੰਜਾਬ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਬਿਜਲੀ ਦੇ ਯੂਨਿਟ ਮੁਫਤ ਦਿੱਤੇ ਪਰ ਹਰਿਆਣਾ ਵਿੱਚ ਲੋਕਾਂ ਨੂੰ ਕੀ ਮਿਲਿਆ।
ਸੀਐਮ ਮਾਨ ਨੇ ਕਿਹਾ ਕਿ ਉਹ ਲਗਾਤਾਰ ਹਰਿਆਣਾ ਦਾ ਦੌਰਾ ਕਰ ਰਹੇ ਹਨ, ਉਨ੍ਹਾਂ ਨੇ ਅਨੁਭਵ ਕੀਤਾ ਹੈ ਕਿ ਹਰਿਆਣਾ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ।
ਭਾਜਪਾ ਦੇ ਲੋਕ ਡਬਲ ਇੰਜਣ ਵਾਲੀ ਸਰਕਾਰ ਦੀ ਗੱਲ ਕਰਦੇ ਹਨ, ਪਰ ਇੱਥੇ ਇਹ ਸਮਝਣਾ ਪਵੇਗਾ ਕਿ ਹੁਣ ਹਰਿਆਣਾ ਨੂੰ ਡਬਲ ਇੰਜਣ ਦੀ ਨਹੀਂ, ਸਗੋਂ ਨਵੇਂ ਇੰਜਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨਵੇਂ ਇੰਜਣ ਦੀ ਸੋਚ ਨਵੀਂ ਹੋਵੇਗੀ, ਵਿਚਾਰ ਵੀ ਨਵੇਂ ਹੋਣਗੇ ਅਤੇ ਕੰਮ ਕਰਨ ਦਾ ਤਜਰਬਾ ਵੀ ਨਵਾਂ ਹੋਵੇਗਾ। ਭਾਜਪਾ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਨੋਟਬੰਦੀ ਕੀਤੀ ਜਿਸ ਨਾਲ ਭਾਰੀ ਨੁਕਸਾਨ ਹੋਇਆ। ਨਾਲ ਹੀ, ਇਹ ਲਾਲੀਪਾਪ ਦਾ ਮਹੀਨਾ ਹੈ, ਜੋ ਕਿ ਭਾਜਪਾ ਸਰਕਾਰ ਹਰਿਆਣਾ ਦੇ ਲੋਕਾਂ ਨੂੰ ਦੇਵੇਗੀ। ਇਸ ਲਈ ਲੋਕਾਂ ਨੂੰ ਸੋਚ ਸਮਝ ਕੇ ਵੋਟ ਪਾਉਣ ਦੀ ਲੋੜ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments