Monday, October 14, 2024
Google search engine
HomeDeshਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 2 ਜਵਾਨ...

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 2 ਜਵਾਨ ਸ਼ਹੀਦ, 2 ਜ਼ਖਮੀ

ਜੰਮੂ ਖੇਤਰ ਦੇ ਕਿਸ਼ਤਵਾੜ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।

 ਜੰਮੂ ਖੇਤਰ ਦੇ ਕਿਸ਼ਤਵਾੜ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਹਨ। ਦੋ ਜਵਾਨ ਵੀ ਜ਼ਖਮੀ ਹੋਏ ਹਨ। ਇਹ ਜਾਣਕਾਰੀ ਕਿਸ਼ਤਵਾੜ ਦੇ ਚਤਰੂ ਹਸਪਤਾਲ ਦੇ ਡਾਕਟਰ ਅਸ਼ਰਫ ਗਿਰੀ ਨੇ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੋ ਤੋਂ ਤਿੰਨ ਅੱਤਵਾਦੀ ਸੁਰੱਖਿਆ ਘੇਰੇ ‘ਚ ਫਸੇ ਹੋਏ ਹਨ। ਦੋਵਾਂ ਪਾਸਿਆਂ ਤੋਂ ਭਾਰੀ ਗੋਲਾਬਾਰੀ ਜਾਰੀ ਹੈ। ਇਹ ਆਪਰੇਸ਼ਨ ਭਾਰਤੀ ਸੈਨਾ, ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਦੀ ਸਾਂਝੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ।
ਸੁਰੱਖਿਆ ਬਲਾਂ ਦੀਆਂ ਟੀਮਾਂ ਜੰਮੂ ਖੇਤਰ ਦੇ ਵੱਖ-ਵੱਖ ਇਲਾਕਿਆਂ ‘ਚ ਅੱਤਵਾਦੀਆਂ ਖਿਲਾਫ ਮੁਹਿੰਮ ਚਲਾ ਰਹੀਆਂ ਹਨ। ਖਾਸ ਕਰਕੇ ਪਹਾੜਾਂ ਅਤੇ ਸੰਘਣੇ ਜੰਗਲਾਂ ਵਿੱਚ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਲੜੀ ‘ਚ ਸੁਰੱਖਿਆ ਬਲਾਂ ਨੂੰ ਕਿਸ਼ਤਵਾੜ ਦੇ ਦੁਗੜਾ ਜੰਗਲ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ‘ਤੇ ਭਾਰਤੀ ਸੈਨਾ, ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਦੀ ਸਾਂਝੀ ਟੀਮ ਨੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਘੇਰਾ ਹੋਰ ਸਖ਼ਤ ਹੁੰਦਾ ਦੇਖ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋ ਗਿਆ ਹੈ।

ਕਠੂਆ ‘ਚ ਜੈਸ਼-ਏ-ਮੁਹੰਮਦ ਦੇ ਮਾਰੇ ਗਏ ਦੋ ਚੋਟੀ ਦੇ ਕਮਾਂਡਰ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਕਠੂਆ ਜ਼ਿਲੇ ਦੇ ਖੰਡਾਰਾ ਇਲਾਕੇ ‘ਚ ਦੋ ਅੱਤਵਾਦੀਆਂ ਨੂੰ ਖਤਮ ਕਰ ਦਿੱਤਾ ਸੀ। ਇਹ ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਸਨ।
ਉਨ੍ਹਾਂ ਕੋਲੋਂ ਐੱਮ.-4 ਅਤੇ ਏ.ਕੇ ਸੀਰੀਜ਼ ਦੀਆਂ ਰਾਈਫਲਾਂ, ਗੋਲਾ ਬਾਰੂਦ ਅਤੇ ਖਾਣ-ਪੀਣ ਦਾ ਸਾਮਾਨ ਬਰਾਮਦ ਹੋਇਆ ਹੈ। ਇਸ ਸੰਵੇਦਨਸ਼ੀਲ ਇਲਾਕੇ ‘ਚ ਅੱਤਵਾਦੀਆਂ ਨੂੰ ਮਾਰਨਾ ਸੁਰੱਖਿਆ ਬਲਾਂ ਲਈ ਵੱਡੀ ਕਾਮਯਾਬੀ ਹੈ।
ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਆਰਆਰ ਸਵੈਨ ਨੇ ਜੈਸ਼-ਏ-ਮੁਹੰਮਦ ਦੇ ਦੋ ਚੋਟੀ ਦੇ ਕਮਾਂਡਰਾਂ ਨੂੰ ਖਤਮ ਕਰਨ ‘ਤੇ ਸੁਰੱਖਿਆ ਬਲਾਂ ਨੂੰ ਵਧਾਈ ਦਿੱਤੀ ਸੀ।
ਉਨ੍ਹਾਂ ਕਿਹਾ ਸੀ ਕਿ ਜਵਾਨਾਂ ਨੇ ਦੋ ਵਿਦੇਸ਼ੀ ਅੱਤਵਾਦੀਆਂ ਨੂੰ ਸਫਲਤਾਪੂਰਵਕ ਮਾਰ ਮੁਕਾਇਆ। ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਵਿੱਚ ਐਨਵੀਡੀ ਅਤੇ ਦੂਰਬੀਨ ਨਾਲ ਲੈਸ ਐਮ-ਸੀਰੀਜ਼ ਰਾਈਫਲਾਂ ਵੀ ਹਨ।

ਕੁਪਵਾੜਾ ਤੋਂ ਹਥਿਆਰ ਤੇ ਗੋਲਾ ਬਾਰੂਦ ਹੋਇਆ ਬਰਾਮਦ

ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਕੁਪਵਾੜਾ ਵਿੱਚ ਐਲਓਸੀ ਨੇੜੇ ਕੇਰਨ ਸੈਕਟਰ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇੱਕ ਭੰਡਾਰ ਬਰਾਮਦ ਕੀਤਾ ਸੀ।
ਭਾਰਤੀ ਫੌਜ ਦੀ ਚਿਨਾਰ ਕੋਰ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੇਰਨ ਸੈਕਟਰ ‘ਚ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਸੰਯੁਕਤ ਆਪ੍ਰੇਸ਼ਨ ਚਲਾਇਆ।
ਇਲਾਕੇ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਬਰਾਮਦ ਹੋਈ। ਇਸ ਵਿੱਚ ਏਕੇ 47 ਕਾਰਤੂਸ, ਹੈਂਡ ਗ੍ਰਨੇਡ, ਆਈਈਡੀ ਬਣਾਉਣ ਵਿੱਚ ਵਰਤੀ ਜਾਂਦੀ ਸਮੱਗਰੀ ਅਤੇ ਹੋਰ ਚੀਜ਼ਾਂ ਸ਼ਾਮਲ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments