Monday, October 14, 2024
Google search engine
HomeDeshPunjab News : ਬਹੁ-ਕਰੋੜੀ ਝੋਨਾ ਘੁਟਾਲੇ 'ਚ ਵਿਜੀਲੈਂਸ ਬਿਊਰੋ ਵੱਲੋਂ PUNSUP ਦਾ...

Punjab News : ਬਹੁ-ਕਰੋੜੀ ਝੋਨਾ ਘੁਟਾਲੇ ‘ਚ ਵਿਜੀਲੈਂਸ ਬਿਊਰੋ ਵੱਲੋਂ PUNSUP ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਜਗਨਦੀਪ ਸਿੰਘ ਢਿੱਲੋਂ ਸਾਲ 2020-21 ਦੀ ਮਿਆਦ ਦੌਰਾਨ, ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ ਵਜੋਂ ਘੁਟਾਲੇ ਵਿੱਚ ਸ਼ਾਮਲ ਕੁਝ ਠੇਕੇਦਾਰਾਂ ਦੇ ਟੈਂਡਰਾਂ ਨੂੰ ਅਪ੍ਰਵਾਨ ਕਰਨ ਵਿੱਚ ਅਸਫ਼ਲ ਰਿਹਾ।

ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕੀਤਾ ਕਿ ਜਗਨਦੀਪ ਸਿੰਘ ਢਿੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਝੋਨੇ ਦੀ ਢੋਆ-ਢੁਆਈ ਦੇ ਟੈਂਡਰਾਂ ਨਾਲ ਸਬੰਧਤ ਘੁਟਾਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਇਸ ਸਬੰਧ ਵਿੱਚ ਉਕਤ ਮੁਲਜ਼ਮ ਸਮੇਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 409, 467, 420 ਅਤੇ ਹੋਰ ਸਬੰਧਤ ਧਾਰਾਵਾਂ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਐਫ.ਆਈ.ਆਰ. ਨੰਬਰ 11 ਮਿਤੀ 16.08.2022 ਤਹਿਤ ਕੇਸ ਦਰਜ ਕੀਤਾ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments