Monday, October 14, 2024
Google search engine
HomeDesh'ਮੈਨੂੰ ਪਤਾ ਹੈ ਕਿ ਇਸ ਤੋਂ ਬਾਅਦ ਮੇਰਾ ਵਿਰੋਧ ਹੋਵੇਗਾ', Kangana...

‘ਮੈਨੂੰ ਪਤਾ ਹੈ ਕਿ ਇਸ ਤੋਂ ਬਾਅਦ ਮੇਰਾ ਵਿਰੋਧ ਹੋਵੇਗਾ’, Kangana ਨੇ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਿਆਉਣ ਦੀ ਕੀਤੀ ਮੰਗ

ਮੰਡੀ ਦੀ ਭਾਜਪਾ ਸੰਸਦ ਕੰਗਨਾ ਰਣੌਤ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ।

 ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਹੈ ਕਿ ਤਿੰਨ ਖੇਤੀ ਕਾਨੂੰਨ ਮੁੜ ਬਹਾਲ ਕੀਤੇ ਜਾਣੇ ਚਾਹੀਦੇ ਹਨ। ਮੰਡੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੰਗਨਾ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਇਹ ਬਿਆਨ ਵਿਵਾਦਤ ਹੋ ਸਕਦਾ ਹੈ ਪਰ ਤਿੰਨ ਖੇਤੀ ਕਾਨੂੰਨਾਂ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ।

ਕਿਸਾਨਾਂ ਨੂੰ ਖ਼ੁਦ ਇਨ੍ਹਾਂ ਦੀ ਮੰਗ ਕਰਨੀ ਚਾਹੀਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਤਿੰਨੇ ਕਾਨੂੰਨ ਕਿਸਾਨਾਂ ਲਈ ਫ਼ਾਇਦੇਮੰਦ ਹਨ ਪਰ ਕੁਝ ਸੂਬਿਆਂ ’ਚ ਕਿਸਾਨਾਂ ਦੇ ਵਿਰੋਧ ਕਾਰਨ ਸਰਕਾਰ ਨੇ ਇਹ ਰੱਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਤਰੱਕੀ ਦਾ ਪਿਲਰ ਹਨ।

ਮੈਂ ਚਾਹੁੰਦੀ ਹਾਂ ਕਿ ਉਹੀ ਇਨ੍ਹਾਂ ਦੀ ਬਹਾਲੀ ਦੀ ਮੰਗ ਕਰਨ। ਓਧਰ ਕਾਂਗਰਸ ਨੇ ਕੰਗਨਾ ਦੇ ਬਿਆਨ ’ਤੇ ਤਿੱਖਾ ਪ੍ਰਤੀਕ੍ਰਮ ਕੀਤਾ ਤੇ ਕਿਹਾ ਕਿ ਉਹ ਕਦੇ ਵੀ ਇਨ੍ਹਾਂ ਦੀ ਬਹਾਲੀ ਨਹੀਂ ਹੋਣ ਦੇਵੇਗੀ। ਕਾਂਗਰਸ ਦੀ ਤਰਜਮਾਨ ਸੁਪ੍ਰਿਆ ਸ਼੍ਰੀਨੇਤ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਸੀ। ਅਸੀਂ ਇਨ੍ਹਾਂ ਨੂੰ ਕਦੇ ਬਹਾਲ ਨਹੀਂ ਹੋਣ ਦਿਆਂਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments