ਨਿੱਜੀ ਕਾਰਨਾਂ ਕਰਕੇ ਕੱਲ੍ਹ ਮੈਂਬਰਸ਼ਿਪ ਮੁਹਿੰਮ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਦੇ ਪ੍ਰੋਗਰਾਮਾਂ ਵਿਚ ਸਰਗਰਮ ਨਹੀਂ ਸਨ।
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਬੁਲਾਰੇ ਅਨਿਲ ਸਰੀਨ ਨੇ ਇਸ ਗੱਲ ਦਾ ਖੰਡਨ ਕੀਤਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅਪਣੇ ਆਹੁਦੇ ਤੋਂ ਅਸਤੀਫੇ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸਤੀਫਾ ਦੇਣ ਦੀ ਖਬਰ ਕੋਰਾ ਝੂਠ ਤੇ ਵਿਰੋਧੀਆਂ ਵੱਲੋਂ ਫੈਲਾਈ ਜਾ ਰਹੀ ਅਫ਼ਵਾਹ ਹੈ। ਪੰਜਾਬ ਭਾਜਪਾ ਪ੍ਰਧਾਨ ਜਾਖੜ ਦੇ ਅਸਤੀਫ਼ੇ ਦੀ ਖਬਰ ਦਾ ਖੰਡਨ ਕਰਦੇ ਹੋਏ ਸਰੀਨ ਨੇ ਕਿਹਾ ਇਸ ਬਾਰੇ ਹਾਈਕਮਾਨ ਨੂੰ ਕੋਈ ਜਾਣਕਾਰੀ ਨਹੀਂ ਹੈ।
ਜਾਖੜ ਦੀ ਨਾਰਾਜ਼ਗੀ ਵਾਲੀਆਂ ਖ਼ਬਰਾਂ ਦਾ ਵੀ ਭਾਜਪਾ ਨੇ ਖੰਡਨ ਕੀਤਾ ਹੈ ਤੇ ਕਿਹਾ ਕਿ ਉਹ ਪਹਿਲਾਂ ਵਾਂਗ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਪਾਰਟੀ ਵਿੱਚ ਕੰਮ ਕਰ ਰਹੇ ਹਨ। ਨਿੱਜੀ ਕਾਰਨਾਂ ਕਰਕੇ ਕੱਲ੍ਹ ਮੈਂਬਰਸ਼ਿਪ ਮੁਹਿੰਮ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਦੇ ਪ੍ਰੋਗਰਾਮਾਂ ਵਿਚ ਸਰਗਰਮ ਨਹੀਂ ਸਨ । ਜਿਸ ਕਾਰਨ ਉਨ੍ਹਾਂ ਦੇ ਅਸਤੀਫ਼ੇ ਦੀਆਂ ਖਬਰਾਂ ਆ ਰਹੀਆਂ ਸਨ।