Monday, October 14, 2024
Google search engine
HomeDeshਸਿੱਖ ਮਾਮਲਿਆਂ ਨੂੰ ਲੈ ਕੇ SGPC ਦੇ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ...

ਸਿੱਖ ਮਾਮਲਿਆਂ ਨੂੰ ਲੈ ਕੇ SGPC ਦੇ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਬੀਤੇ ਦਿਨੀਂ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰ ਕੇ ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਮੇਘਾਲਿਆ ਦੇ ਰਾਜਪਾਲ ਸੀਐੱਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਂਣ ਲਈ ਦਖਲ ਦੀ ਮੰਗ ਕੀਤੀ ਹੈ। ਇਸ ਵਫਦ ਨੇ ਬੀਤੇ ਦਿਨੀਂ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰ ਕੇ ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਸੀ। ਇਸੇ ਦੀ ਲਗਾਤਾਰਤਾ ਵਿਚ ਹੀ ਮੇਘਾਲਿਆ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਵਫਦ ਦੀ ਅਗਵਾਈ ਕਰ ਰਹੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਫਦ ਨੇ ਮੇਘਾਲਿਆ ਦੇ ਰਾਜਪਾਲ ਨੂੰ ਸ਼ਿਲਾਂਗ ’ਚ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ ਹੈ। ਭਾਈ ਮਹਿਤਾ ਨੇ ਕਿਹਾ ਕਿ ਸ਼ਿਲਾਂਗ ਦੀ ਪੰਜਾਬੀ ਕਾਲੋਨੀ ਵਿਚ ਵੱਸੇ ਸਿੱਖ ਪਰਿਵਾਰਾਂ ਦੇ ਘਰਾਂ ਦਾ ਮਾਮਲਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਹੁਣ ਗੁਰਦੁਆਰਾ ਸਾਹਿਬ ਢਾਹੁਣ ਦੇ ਨਿਰਦੇਸ਼ ਜਾਰੀ ਹੋਣ ’ਤੇ ਸਥਾਨਕ ਸਿੱਖਾਂ ਅੰਦਰ ਵਿਆਪਕ ਰੋਸ ਹੈ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਮੇਘਾਲਿਆ ਸਰਕਾਰ ਨੂੰ ਹਦਾਇਤ ਜਾਰੀ ਕਰਕੇ ਸਥਾਨਕ ਸਿੱਖਾਂ ਦੇ ਹੱਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਰਾਜਪਾਲ ਨਾਲ ਮੁਲਾਕਾਤ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ, ਸੇਵ ਸ਼ਿਲਾਂਗ ਸਿੱਖਸ ਸੰਸਥਾ ਦੇ ਕਨਵੀਨਰ ਪ੍ਰੋਫ਼ੈਸਰ ਜਗਮੋਹਨ ਸਿੰਘ ਸ਼ਾਮਲ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments