ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਮੁੜ ਸ਼ੁਰੂ ਹੋ ਗਿਆ ਹੈ। ਟੋਲ ਕੰਪਨੀ ਤੇ ਮੁਲਾਜ਼ਮਾਂ ਵਿਚਾਲੇ ਸਹਿਮਤੀ ਬਣਨ ਕਾਰਨ ਟੋਲ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈ ਲਈ ਹੈ।
ਨੈਸ਼ਨਲ ਹਾਈਵੇ ਲਾਡੋਵਾਲ ਸਥਿਤ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਮੁੜ ਸ਼ੁਰੂ ਹੋ ਗਿਆ ਹੈ। ਟੋਲ ਕੰਪਨੀ ਤੇ ਮੁਲਾਜ਼ਮਾਂ ਵਿਚਾਲੇ ਸਹਿਮਤੀ ਬਣਨ ਕਾਰਨ ਟੋਲ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈ ਲਈ ਹੈ। ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਨੇ ਟੋਲ ਅਣਮਿੱਥੇ ਸਮੇਂ ਲਈ ਫ੍ਰੀ ਕੀਤਾ ਸੀ।
ਜ਼ਿਕਰਯੋਗ ਹੈ ਕਿ ਸਹਿਕਾਰ ਗਲੋਬਲ ਲਿਮਟਿਡ ਕੰਪਨੀ ਦੇ ਮੁਲਾਜ਼ਮਾਂ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਤੇ ਲਾਡੋਵਾਲ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਬਚਿੱਤਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅਸੀਂ ਕੰਪਨੀ ਨੂੰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਵਾਧਾ ਕਰਨ ਲਈ ਵਾਰ-ਵਾਰ ਕਿਹਾ, ਪ੍ਰੰਤੂ ਕਿਸੇ ਦੇ ਵੀ ਸਿਰ ’ਤੇ ਜੂੰ ਤੱਕ ਨਹੀਂ ਸਰਕੀ। ਇਸ ਵਜ੍ਹਾ ਕਾਰਨ ਟੋਲ ਮੁਲਾਜ਼ਮਾਂ ਨੇ ਹੜਤਾਲ ਕਰਨ ਦਾ ਫੈਸਲਾ ਕੀਤਾ ਸੀ।