ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹਸਤਪਤਾਲ ਤੋਂ ਛੁੱਟੀ ਮਿਲਣ ਦੇ ਕੁੱਝ ਕੁ ਘੰਟਿਆਂ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਨੂੰ ਲੈਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਬੈਠਕ ਵਿੱਚ ਜਿੱਥੇ ਪੰਜਾਬ ਦੇ ਮੁੱਖ ਸਕੱਤਰ ਅਤੇ ਮੰਤਰੀ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਮੌਜੂਦ ਰਹੇ ਤਾਂ ਉੱਥੇ ਹੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਅਡੈਂਟ ਕੀਤੀ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਬੈਠਕ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਫ਼ਸਲ ਦੀ ਸਰਕਾਰੀ ਖਰੀਦ ਲੈਕੇ ਹੋਈ। ਉਹਨਾਂ ਦੱਸਿਆ ਕਿ 185 ਲੱਖ ਮੀਟ੍ਰਿਕ ਟਨ ਫਸਲ ਆਉਣ ਦੀ ਸੰਭਾਵਨਾ ਹੈ, ਜਿਸ ਦੇ ਲਈ 121 ਮੰਡੀਆਂ ਕੰਮ ਕਰ ਰਹੀਆਂ ਹਨ ਅਤੇ 23 ਤੋਂ ਵੱਧ ਆਰਜ਼ੀ ਮੰਡੀਆਂ ਸਥਾਪਿਤ ਕੀਤੀਆਂ ਜਾਣਗੀਆਂ ਤਾਂ ਜੋ ਖਰੀਦ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਦਾਅਵਾ ਕੀਤਾ ਕਿ ਬਾਰਦਾਨੇ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਮੁੱਖ ਮੰਤਰੀ ਨੇ ਵੀ ਦਿੱਤੀਆਂ ਹਦਾਇਤਾਂ
ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਹਰ ਰੋਜ਼ ਉਹਨਾਂ ਨੂੰ ਰਿਪੋਰਟ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਫਸਲ ਨੂੰ ਸਹੀ ਢੰਗ ਨਾਲ ਲਿਆਉਣ ਤਾਂ ਜੋ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਫ਼ਸਲ ਦੀ ਖਰੀਦ ਹੋ ਜਾਵੇ ਅਤੇ ਉਹਨਾਂ ਨੂੰ ਮੰਡੀ ਵਿੱਚ ਕੋਈ ਸਮੱਸਿਆ ਨਾ ਆਵੇ।
ਅੱਜ ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ ‘ਤੇ ਮੀਟਿੰਗ ਕੀਤੀ…ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਨੇ…ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ…ਦਾਣਾ-ਦਾਣਾ ਚੁੱਕਿਆ ਜਾਵੇਗਾ…ਸਾਰੇ DCs ਨੂੰ ਵੀ ਮੰਡੀਆਂ ‘ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ
ਮੰਡੀ ਬੋਰਡ ਨੇ ਕੀਤੇ ਪੁਖਤਾ ਪ੍ਰਬੰਧ- ਖੇਤੀਬਾੜੀ ਮੰਤਰੀ
ਆੜਤੀਆ ਐਸੋਸੀਏਸ਼ਨ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਗੁਰਮੀਤ ਖੁੱਡੀਆਂ ਨੇ ਦੱਸਿਆ ਕਿ ਖਰੀਦ ਨੂੰ ਲੈ ਕੇ ਮੁੱਖ ਮੰਤਰੀ ਨੇ ਪਹਿਲੀ ਮੀਟਿੰਗ ਕੀਤੀ ਹੈ ਤਾਂ ਜੋ ਫਸਲਾਂ ਦੀ ਖਰੀਦ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਇਸ ਹੜਤਾਲ ਨੂੰ ਲੈ ਕੇ ਮੰਡੀ ਬੋਰਡ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਮੀਟਿੰਗ ਹੋਈ ਹੈ, ਜਿਸ ‘ਤੇ ਅਸੀਂ ਉਨ੍ਹਾਂ ਨੂੰ ਵਿਚਾਰ ਕਰਨ ਲਈ ਕਿਹਾ ਸੀ, ਜਿਸ ‘ਚ ਉਹ ਸਹਿਮਤ ਹੋ ਗਏ ਸਨ। ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਨੇ ਗੈਰ-ਬਾਸਮਤੀ ਦੀ ਬਰਾਮਦ ਕਰਨ ਦੀ ਗੱਲ ਕਹੀ ਹੈ।ਜਿਸ ਨੂੰ ਰੋਕ ਦਿੱਤਾ ਗਿਆ ਸੀ ਅਤੇ ਦਸੰਬਰ ਤੱਕ 40 ਮੀਟ੍ਰਿਕ ਟਨ ਦੀ ਜਗ੍ਹਾ ਬਣਾਈ ਜਾਵੇਗੀ।