DC Gurdaspur ਨੇ ਕਿਹਾ ਕਿ ਸਰਪੰਚ ਦੀ ਚੋਣ ਲਈ ਬੋਲੀ ਲਗਾਉਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ, ਜਿਸ ਨੂੰ ਕਿਸੇ ਵੀ ਪ੍ਰਸ਼ਾਸਨ ਵੱਲੋਂ ਮਾਨਤਾ ਨਹੀਂ ਦਿੱਤੀ ਜਾਂਦੀ।
ਡੀਸੀ ਉਮਾ ਸ਼ੰਕਰ ਗੁਪਤਾ ਨੇ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਦੀ ਜਾਂਚ ਦੇ ਹੁਕਮ ਦਿੱਤੇ ਹਨ। ਡੀਸੀ ਨੇ ਕਿਹਾ ਕਿ ਸਰਪੰਚ ਦੀ ਚੋਣ ਲਈ ਬੋਲੀ ਲਗਾਉਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ, ਜਿਸ ਨੂੰ ਕਿਸੇ ਵੀ ਪ੍ਰਸ਼ਾਸਨ ਵੱਲੋਂ ਮਾਨਤਾ ਨਹੀਂ ਦਿੱਤੀ ਜਾਂਦੀ। ਹਾਲਾਂਕਿ, ਸਰਬਸੰਮਤੀ ਨਾਲ ਚੋਣ ਵੱਖਰੀ ਗੱਲ ਹੈ। ਸਰਕਾਰ ਪੰਚਾਇਤਾਂ ਨੂੰ ਵੀ ਸਹਿਮਤੀ ਨਾਲ ਇਨਾਮ ਦਿੰਦੀ ਹੈ। ਉਨ੍ਹਾਂ ਏਡੀਸੀ (ਡੀ) ਤੇ ਐਸਡੀਐਮ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।