Saturday, October 19, 2024
Google search engine
HomeDeshਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਪਰਾਲੀ ਦਾ ਮੁੱਦਾ ਸੰਸਦ ਵਿੱਚ...

ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਪਰਾਲੀ ਦਾ ਮੁੱਦਾ ਸੰਸਦ ਵਿੱਚ ਉਠਾਇਆ

ਆਮ ਆਦਮੀ ਪਾਰਟੀ (ਆਪ) ਪੰਜਾਬ ਤੋਂ ਰਾਜ ਸਭਾ ਮੈਂਬਰ ਡਾ  ਸੰਦੀਪ ਪਾਠਕ ਨੇ ਵੀਰਵਾਰ ਨੂੰ ਸੰਸਦ ਵਿੱਚ ਪਰਾਲੀ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਰਾਜ ਸਭਾ ਨੂੰ ਸੰਬੋਧਨ ਕਰਦਿਆਂ ਡਾ: ਪਾਠਕ ਨੇ ਕਿਹਾ ਕਿ ਅਸੀਂ ਅਕਸਰ ਪਰਾਲੀ ਸਾੜਨ ਲਈ ਕਿਸਾਨਾਂ ‘ਤੇ ਦੋਸ਼ ਮੜ੍ਹਦੇ ਹਾਂ, ਜਦਕਿ ਕੁਝ ਕਿਸਾਨ ਪਰਾਲੀ ਨੂੰ ਸ਼ੌਕ ਨਾਲ ਨਹੀਂ ਸਗੋਂ ਮਜ਼ਬੂਰੀ ਨਾਲ ਸਾੜਦੇ ਹਨ | ਇਸ ਲਈ ਸਰਕਾਰਾਂ ਸਪੱਸ਼ਟ ਤੌਰ ‘ਤੇ ਜ਼ਿੰਮੇਵਾਰ ਹਨ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਦਾ ਸਭ ਤੋਂ ਵੱਡਾ ਹੱਲ ਇਹ ਹੈ ਕਿ ਸਰਕਾਰ ਕਿਸਾਨਾਂ ਨੂੰ ਉਚਿਤ ਵਿੱਤੀ ਸਹਾਇਤਾ ਦੇਵੇ।  ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਲਈ 1000 ਰੁਪਏ ਪ੍ਰਤੀ ਏਕੜ ਦੇਣ ਦੀ ਤਜਵੀਜ਼ ਰੱਖੀ ਹੈ ਅਤੇ ਕੇਂਦਰ ਨੂੰ ਇਸ ਲਈ 1500 ਰੁਪਏ ਪ੍ਰਤੀ ਏਕੜ ਦੇਣ ਦੀ ਅਪੀਲ ਕੀਤੀ ਹੈ।  ਜੇਕਰ ਕੇਂਦਰ ਪੰਜਾਬ ਸਰਕਾਰ ਦੀ ਗੱਲ ਮੰਨ ਲੈਂਦੀ ਹੈ ਤਾਂ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਇਹ ਸਮੱਸਿਆ ਜਲਦੀ ਹੱਲ ਹੋ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments