ਸ਼ੁੱਕਰਵਾਰ ਰਾਤ ਕਰੀਬ 10.30 ਵਜੇ ਗੁਰਦੀਪ ਸਿੰਘ ਆਪਣੇ ਪੰਜ ਸਾਥੀਆਂ ਸਮੇਤ ਸਫਾਰੀ ਗੱਡੀ ‘ਚ ਦੀਨਾਨਗਰ ਸਾਈਡ ਤੋਂ ਆ ਰਿਹਾ ਸੀ।
ਦੀਨਾਨਗਰ-ਬਹਿਰਾਮਪੁਰ ਰੋਡ ‘ਤੇ ਸਥਿਤ ਪਿੰਡ ਬਾਂਠਾਵਾਲਾ ਨੇੜੇ ਸ਼ੁੱਕਰਵਾਰ ਦੇਰ ਰਾਤ ਇਕ ਸਫਾਰੀ ਗੱਡੀ ਦੀ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ ‘ਚ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਥਾਣਾ ਬਹਿਰਾਮਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਅਤੇ ਵਾਹਨ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਕਰੀਬ 10.30 ਵਜੇ ਗੁਰਦੀਪ ਸਿੰਘ ਆਪਣੇ ਪੰਜ ਸਾਥੀਆਂ ਸਮੇਤ ਸਫਾਰੀ ਗੱਡੀ ‘ਚ ਦੀਨਾਨਗਰ ਸਾਈਡ ਤੋਂ ਆ ਰਿਹਾ ਸੀ। ਜਿਵੇਂ ਹੀ ਇਹ ਗੱਡੀ ਪਿੰਡ ਬਾਂਠਾਵਾਲਾ ਨੇੜੇ ਪੁੱਜੀ ਤਾਂ ਦੀਨਾਨਗਰ ਸਾਈਡ ਵੱਲ ਜਾ ਰਹੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਕ੍ਰਾਸ ਕਰਦੇ ਸਮੇਂ ਟਰੈਕਟਰ ਟਰਾਲੀ ਦੇ ਪਿਛਲੇ ਐਂਗਲ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਚਲਾ ਰਹੇ ਗੁਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਇਕ ਸਾਥੀ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਜਦਕਿ ਕਾਰ ‘ਚ ਸਵਾਰ ਮ੍ਰਿਤਕ ਦੇ ਚਾਰ ਸਾਥੀ ਇਸ ਹਾਦਸੇ ‘ਚ ਵਾਲ-ਵਾਲ ਬਚ ਗਏ। ਇਸ ਦੌਰਾਨ ਘਟਨਾ ਤੋਂ ਬਾਅਦ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਅਤੇ ਵਾਹਨ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਗੁਰਦੀਪ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਜਦੋਂਕਿ ਪਰਿਵਾਰ ‘ਚ ਮਾਤਮ ਛਾ ਗਿਆ ਹੈ। ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਦੁੱਖ ਪ੍ਰਗਟ ਕਰਨ ਲਈ ਰਿਸ਼ਤੇਦਾਰਾਂ ਕੋਲ ਪਹੁੰਚ ਰਹੇ ਸਨ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਵਿਆਹਿਆ ਹੋਇਆ ਸੀ ਤੇ ਉਸ ਦੀ ਇਕ ਛੋਟੀ ਬੇਟੀ ਵੀ ਹੈ।