Monday, October 14, 2024
Google search engine
HomeDeshਸੀਐਮ ਦੇ ਓਐਸਡੀ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ, 48 ਘੰਟਿਆ...

ਸੀਐਮ ਦੇ ਓਐਸਡੀ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ, 48 ਘੰਟਿਆ ਅੰਦਰ ਮੁਆਫੀ ਦੀ ਮੰਗ

 ਇਹ ਆਰੋਪ ਲਗਾਇਆ ਗਿਆ ਹੈ ਕਿ ਕੁਝ ਦਿਨ ਪਹਿਲਾਂ ਮਜੀਠਿਆ ਨੇ ਰਾਜਬੀਰ ਸਿੰਘ ਖਿਲਾਫ਼ ਕੁਝ ਝੂਠੇ ਆਰੋਪ ਲਗਾਏ ਸਨ।

ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਹੈ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਬਿਕਰਮ ਮਜੀਠੀਆ ਵੱਲੋਂ ਉਨ੍ਹਾਂ ਖਿਲਾਫ ਸੋਸ਼ਲ ਮੀਡੀਆ ‘ਤੇ ਦਿੱਤਾ ਗਿਆ ਬਿਆਨ ਪੂਰੀ ਤਰ੍ਹਾਂ ਗਲਤ ਹੈ, ਜਿਸ ਲਈ ਉਨ੍ਹਾਂ ਨੂੰ ਉਨ੍ਹਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਕੋਰਟ ਵਿੱਚ ਸੱਚ ਸਾਬਿਤ ਕਰਨਾ ਹੋਵੇਗਾ। ਉਨ੍ਹਾਂ ਨੇ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।
ਆਰੋਪ ਹੈ ਕਿ ਕੁਝ ਦਿਨ ਪਹਿਲਾਂ ਮਜੀਠਿਆ ਨੇ ਰਾਜਬੀਰ ਸਿੰਘ ਖਿਲਾਫ਼ ਕੁਝ ਝੂਠੇ ਆਰੋਪ ਲਗਾਏ ਸਨ। ਜਿਸਤੋਂ ਨਰਾਜ਼ ਰਾਜਬੀਰ ਸਿੰਘ ਨੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ 48 ਘੰਟਿਆਂ ਦੇ ਅੰਦਰ-ਅੰਦਰ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ।

ਕਿਵੇਂ ਸ਼ੁਰੂ ਹੋਇਆ ਵਿਵਾਦ

ਦਰਅਸਲ, ਇਹ ਵਿਵਾਦ ਉਦੋਂ ਸ਼ੁਰੂ ਹੋਇਆ ਸੀ ਜਦੋਂ 6 ਅਕਤੂਬਰ ਨੂੰ ਪੱਤਰਕਾਰਾਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਮਜੀਠੀਆ ਤੋਂ ਸਵਾਲ ਕੀਤਾ ਸੀ ਕਿ ਸੀਐਮ ਦੇ ਕਰੀਬੀ ਲੋਕਾਂ ਨੂੰ ਸੀਐਮਓ ਤੋਂ ਹਟਾਇਆ ਜਾ ਰਿਹਾ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਮੁੱਖ ਮੰਤਰੀ ਦੇ ਓਐਸਡੀ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ਦਾ ਨਾਗਰਿਕ ਹੈ।

ਹਵਾਲਾ ਰਾਹੀਂ ਕਰੋੜਾਂ ਰੁਪਏ ਕੈਨੇਡਾ ਅਤੇ ਆਸਟ੍ਰੇਲੀਆ ਭੇਜੇ ਗਏ ਹਨ। ਉਨ੍ਹਾਂ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਨੂੰ ਉਨ੍ਹਾਂ ਖਿਲਾਫ਼ ਲੁੱਕ ਆਉਟ ਸਰਕੁਲਰ (ਐਲਓਸੀ) ਜਾਰੀ ਕਰਨ ਦੀ ਅਪੀਲ ਕਰਦੇ ਹਨ, ਕਿਉਂਕਿ ਇਹ ਲੋਕ ਆਪ ਹੀ ਵਿਦੇਸ਼ ਚਲੇ ਜਾਣਗੇ। ਨਾਲ ਹੀ ਉਨ੍ਹਾਂ ਨੇ ਇਹ ਬਿਆਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਵੀ ਸ਼ੇਅਰ ਕੀਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments