Monday, October 14, 2024
Google search engine
HomeDeshPanchyati Elections: ਪੰਚਾਇਤੀ ਚੋਣਾਂ ਟਲੀ ਸੁਣਵਾਈ, ਸ਼ੁੱਕਰਵਾਰ ਨੂੰ ਮੁੜ ਹਾਈਕੋਰਟ ਸੁਣੇਗੀ ਪਟੀਸ਼ਨ,...

Panchyati Elections: ਪੰਚਾਇਤੀ ਚੋਣਾਂ ਟਲੀ ਸੁਣਵਾਈ, ਸ਼ੁੱਕਰਵਾਰ ਨੂੰ ਮੁੜ ਹਾਈਕੋਰਟ ਸੁਣੇਗੀ ਪਟੀਸ਼ਨ, 100 ਤੋਂ ਵੱਧ ਪਟੀਸ਼ਨਾਂ ਦਾਇਰ

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕ ਰਹੇ ਹਨ।

ਪੰਜਾਬ ‘ਚ ਪੰਚਾਇਤੀ ਚੋਣਾਂ ਨਾਲ ਸਬੰਧਤ ਮਾਮਲੇ ‘ਤੇ ਅੱਜ (ਵੀਰਵਾਰ) ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਣ ਵਾਲੀ ਸੁਣਵਾਈ ਭਲਕੇ ਸ਼ੁਕਰਵਾਰ ਤੱਕ ਟਲ ਗਈ। ਇਸ ਸਮੇਂ ਦੌਰਾਨ 100 ਤੋਂ ਵੱਧ ਪਟੀਸ਼ਨਾਂ ਸੁਣਵਾਈ ਲਈ ਪੈਂਡਿੰਗ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਹੋਰਨਾਂ ਵੱਲੋਂ ਦਾਇਰ ਕੀਤੀਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਹਾਈਕੋਰਟ ਨੇ ਬੁੱਧਵਾਰ ਨੂੰ ਕਰੀਬ 250 ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਸੀ। ਜਿਸ ਨੂੰ ਲੈਕੇ ਲਿਖਤੀ ਰੂਪ ਵਿੱਚ ਆਰਡਰ ਜਾਰੀ ਨਹੀਂ ਹੋ ਸਕੇ। ਜਿਸ ਕਾਰਨ ਇਹ ਸੁਣਵਾਈ ਨਹੀਂ ਹੋ ਸਕੀ। ਮੰਨਿਆ ਜਾ ਰਿਹਾ ਹੈ ਕਿ ਅੱਜ ਸ਼ਾਮ ਤੱਕ ਇਹ ਲਿਖਤੀ ਹੁਕਮ ਜਾਰੀ ਹੋ ਸਕਦੇ ਹਨ। ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਲਈ ਤੈਅ ਕੀਤੀ ਗਈ ਹੈ।

ਪਾਰਟੀ ਦੇ ਨਿਸ਼ਾਨ ‘ਤੇ ਨਹੀਂ ਚੋਣ, ਫਿਰ ਵੀ ਵਿਵਾਦ

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ‘ਤੇ ਵੀ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕ ਰਹੇ ਹਨ। ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

1.33 ਕਰੋੜ ਲੋਕ ਪਾਉਣਗੇ ਵੋਟ

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਬਣਾਇਆ ਗਿਆ ਹੈ ਕੰਟਰੋਲ ਰੂਮ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ SCO ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ।

ਜਿੱਥੇ ਹਰ ਰੋਜ਼ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments