15 ਅਕਤੂਬਰ ਨੂੰ ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ (Punjab Govt) ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ (Panchayat Electon 2024) ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਗੂ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ 17 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਹੈ ਤੇ ਇਸ ਦਿਨ ਵੀ ਛੁੱਟੀ ਰਹੇਗੀ। ਸਾਰੇ ਸਕੂਲ, ਦਫਤਰ ਬੰਦ ਰਹਿਣਗੇ।