ਕੈਸ਼ ਫਾਰ ਕਿਊਰੀ ਮਾਮਲੇ ‘ਚ ਮਮਤਾ ਬੈਨਰਜੀ ਦੀ ਟੀਐੱਮਸੀ ਸੰਸਦ ਮਹੂਆ ਮੋਇਤਰਾ ਦੀ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਲੋਕ ਸਭਾ ਤੋਂ ਮਤਾ ਪਾਸ ਕੀਤਾ ਗਿਆ। ਇਸ ਕਾਰਵਾਈ ਦਾ ਵਿਰੋਧ ਕਰ ਰਹੇ ਸੰਸਦ ਮੈਂਬਰਾਂ ਨੇ ਸਦਨ ਵਿੱਚ ਹੰਗਾਮਾ ਕੀਤਾ। ਮਹੂਆ ਮੋਇਤਰਾ ਦੇ ਸਮਰਥਨ ‘ਚ ਵਿਰੋਧੀ ਧਿਰ ਦੇ ਸਾਰੇ ਸੰਸਦ ਮੈਂਬਰ ਸੰਸਦ ਭਵਨ ਦੇ ਬਾਹਰ ਆ ਗਏ। ਇਸ ਵਿੱਚ ਸੋਨੀਆ ਗਾਂਧੀ ਵੀ ਸ਼ਾਮਲ ਸੀ।
ਇਸ ਤੋਂ ਪਹਿਲਾਂ ਲੋਕ ਸਭਾ ਦੀ ਨੈਤਿਕਤਾ ਕਮੇਟੀ ਦੀ ਰਿਪੋਰਟ ‘ਤੇ ਅੱਧੇ ਘੰਟੇ ਤੋਂ ਵੱਧ ਸਮਾਂ ਚਰਚਾ ਹੋਈ। ਇਸ ਦੌਰਾਨ ਸਪੀਕਰ ਓਮ ਬਿਰਲਾ ਨੇ ਮੋਇਤਰਾ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੋਇਤਰਾ ਨੇ ਕਮੇਟੀ ਅੱਗੇ ਆਪਣੇ ਵਿਚਾਰ ਪੇਸ਼ ਕੀਤੇ ਹਨ।
ਮਹੂਆ ਮੋਇਤਰਾ ਨੇ ਕੀ ਕਿਹਾ?
ਸੰਸਦ ਮੈਂਬਰੀ ਰੱਦ ਕੀਤੇ ਜਾਣ ‘ਤੇ ਮੋਇਤਰਾ ਨੇ ਕਿਹਾ ਕਿ ਮੈਂ ਅਡਾਨੀ ਦਾ ਮੁੱਦਾ ਉਠਾਇਆ ਸੀ, ਜਿਸ ਕਾਰਨ ਮੈਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਹੈ। ਐਥਿਕਸ ਕਮੇਟੀ ਦੇ ਸਾਹਮਣੇ ਮੇਰੇ ਖਿਲਾਫ ਕੋਈ ਮੁੱਦਾ ਨਹੀਂ ਸੀ, ਕੋਈ ਸਬੂਤ ਨਹੀਂ ਸੀ। ਉਨ੍ਹਾਂ ਕੋਲ ਸਿਰਫ਼ ਇੱਕ ਹੀ ਮੁੱਦਾ ਸੀ ਕਿ ਮੈਂ ਅਡਾਨੀ ਦਾ ਮੁੱਦਾ ਉਠਾਇਆ ਸੀ