Saturday, October 19, 2024
Google search engine
Homelatest Newsਪਟਿਆਲਾ ਦੇ ਇਤਿਹਾਸਕ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼

ਪਟਿਆਲਾ ਦੇ ਇਤਿਹਾਸਕ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼

ਪਟਿਆਲਾ ਸਥਿਤ ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਦੀ ਇਹ ਘਟਨਾ ਪੰਡਿਤ ਤੇ ਸੇਵਾਦਾਰਾਂ ਤੇ ਪੁਲਸ ਦੀ ਚੌਕਸੀ ਨਾਲ ਵਾਪਰਨ ਤੋਂ ਬਚ ਗਈ। ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦਾ ਹੀ ਰਹਿਣ ਵਾਲਾ ਮਨਜੀਤ ਸਿੰਘ ਪੁੱਤਰ ਮੱਘਰ ਸਿੰਘ ਨਾਮ ਦੇ ਵਿਅਕਤੀ ਨੇ ਦੇਵੀ ਦੀ ਪਵਿੱਤਰ ਮੂਰਤੀ ਦੇ ਸਿੰਘਾਸਣ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ ਪਰੰਤੂ ਉਸਨੂੰ ਚੌਕਸ ਪੰਡਿਤ, ਸੇਵਾਦਾਰਾਂ ਤੇ ਪੁਲਸ ਵਲੋਂ ਮੌਕੇ ’ਤੇ ਹੀ ਦਬੋਚ ਲਿਆ ਗਿਆ। ਜਿਸ ਨੂੰ ਪੁਲਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ। ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਭਾਰੀ ਗਿਣਤੀ ਵਿਚ ਮੰਦਰ ਦੇ ਬਾਹਰ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ। ਦੂਜੇ ਪਾਸੇ ਐੱਸ. ਐੱਸ. ਪੀ. ਵਰੁਣ ਸ਼ਰਮਾ ਅਤੇ ਐੱਸ. ਡੀ. ਐੱਮ. ਇਸਮਤ ਵਿਜੇ ਸਿੰਘ ਮੌਕੇ ’ਤੇ ਪੁੱਜੇ ਅਤੇ ਸਥਿਤੀ ਕਾਬੂ ਹੇਠ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments