Wednesday, February 5, 2025
Google search engine
HomePanjabਕਾਂਗਰਸ ਨੂੰ ਵੱਡਾ ਝੱਟਕਾ !!

ਕਾਂਗਰਸ ਨੂੰ ਵੱਡਾ ਝੱਟਕਾ !!

ਲੁਧਿਆਣਾ : ਲੁਧਿਆਣਾ ਦੇ ਆਤਮ ਨਗਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਤੋਂ ਅੱਜ ਸਵੇਰੇ ਹੀ ਅਸਤੀਫ਼ਾ ਦਿੱਤਾ ਸੀ। ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਮਲਜੀਤ ਸਿੰਘ ਕੜਵਲ ਆਪਣੀ ਪੂਰੀ ਟੀਮ ਦੇ ਨਾਲ ਭਾਜਪਾ ‘ਚ ਸ਼ਾਮਲ ਹੋਏ ਹਨ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਮੇਂ ਕਮਲਜੀਤ ਸਿੰਘ ਕੜਵਲ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਸਨ। ਪਹਿਲਾਂ ਕਮਲਜੀਤ ਸਿੰਘ ਨੇ ਸਿਮਰਜੀਤ ਸਿੰਘ ਬੈਂਸ ਦੀ ਪਾਰਟੀ ਜੁਆਇਨ ਕੀਤੀ ਸੀ। ਉਸ ਤੋਂ ਬਾਅਦ ਕਾਂਗਰਸ ‘ਚ ਸ਼ਾਮਲ ਹੋ ਕੇ ਉਨ੍ਹਾਂ ਨੇ ਸਿਮਰਜੀਤ ਬੈਂਸ ਖ਼ਿਲਾਫ਼ ਚੋਣਾਂ ਲੜੀਆਂ ਸਨ। ਇਹ ਵੀ ਦੱਸ ਦੇਈਏ ਕਿ ਕਮਲਜੀਤ ਸਿੰਘ ਕੜਵਲ ਨਵਜੋਤ ਸਿੰਘ ਸਿੱਧੂ ਦੇ ਕਾਫ਼ੀ ਕਰੀਬੀ ਰਹਿ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments