ਵਾਸ਼ਿੰਗਟਨ : ਅਮੇਜ਼ਿੰਗ ਟੀਵੀ ਦੇ ਮੈਨੇਜਿੰਗ ਡਾਇਰੈਕਟਰ ਅਤੇ ‘ਸਿੱਖਸ ਆਫ ਅਮਰੀਕਾ’ ਦੇ ਕੁਆਰਟੀਨੇਡਰ ਵਰਿੰਦਰ ਸਿੰਘ ਨੇ ਹਾਲ ਹੀ ਵਿੱਚ ਵਾਸ਼ਿੰਗਟਨ, ਡੀ.ਸੀ. ਵਿੱਚ ਅਮਰੀਕੀ ਇੰਸਟੀਚਿਊਟ ਆਫ ਡਿਪਲੋਮੇਸੀ ਐਂਡ ਹਿਊਮਨ ਰਾਈਟਸ ਨਾਲ ਪ੍ਰਮਾਣਿਤ ਮਨੁੱਖੀ ਅਧਿਕਾਰ ਸਲਾਹਕਾਰ ਬਣਨ ਲਈ ਲੋੜੀਂਦੀ ਸਿਖਲਾਈ ਪੂਰੀ ਕੀਤੀ ਹੈ ਤੇ ਮਨੁੱਖੀ ਅਧਿਕਾਰਾਂ ਨੂੰ ਅੱਗੇ ਵਧਾਉਣ ਲਈ ਯੋਗ ਸਲਾਹਕਾਰ ਵਜੋਂ ਮਾਨਤਾ ਪ੍ਰਾਪਤ ਕਰ ਲਈ ਹੈ।
ਜ਼ਿਕਰਯੋਗ ਹੈ ਕਿ ਯੂ.ਐਸ. ਇੰਸਟੀਚਿਊਟ ਆਫ ਡਿਪਲੋਮੇਸੀ ਐਂਡ ਹਿਊਮਨ ਰਾਈਟਸ ਵਿਸ਼ਵ ਪੱਧਰ ’ਤੇ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਲਈ ਵਿਸ਼ੇਸ਼ ਤੌਰ ਉੱਤੇ ਸਿੱਖਿਆ ਦਿੰਦਾ ਹੈ ਅਤੇ ਸੰਬੰਧਤ ਗਿਆਨ ਨਾਲ ਲੈਸ ਕਰਦਾ ਹੈ। ਸ. ਵਰਿੰਦਰ ਸਿੰਘ ਨੇ ਬਹੁਤ ਹੀ ਮਹਾਰਤ ਨਾਲ ਇਸ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਅਤੇ ਮਨੁੱਖੀ ਅਧਿਕਾਰ ਵਿੱਚ ਵਚਨਬੱਧਤਾ ਦਾ ਸਬੂਤ ਦਿੱਤਾ ਹੈ।
ਸ. ਵਰਿੰਦਰ ਸਿੰਘ ‘ਸਿੱਖਸ ਆਫ ਅਮੈਰਿਕਾ’ ਸੰਸਥਾ ਰਾਹੀਂ ਅਮਰੀਕਾ ਵਿੱਚ ਸਿੱਖਾਂ ਭਾਈਚਾਰੇ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਹੱਕਾਂ ਦੀ ਵਕਾਲਤ ਕਰਨ ਵਿੱਚ ਸਰਗਰਮੀ ਨਾਲ ਆਪਣਾ ਯੋਗਦਾਨ ਪਾਉਦੇ ਰਹਿੰਦੇ ਹਨ।
ਅਮੇਜ਼ਿੰਗ ਟੀਵੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਸਿੱਖਸ ਆਫ ਅਮਰੀਕਾ ਦੇ ਕੁਆਡੀਨੇਟਰ ਵਜੋਂ ਆਪਣੀਆਂ ਅਣਥੱਕ ਸੇਵਾਵਾਂ ਨਿਭਾਅ ਰਹੇ ਸ. ਵਰਿੰਦਰ ਸਿੰਘ ਦਾ ਸਿੱਖ ਭਾਈਚਾਰੇ ਵਿੱਚ ਆਪਣਾ ਸਥਾਨ ਹੈ ਅਤੇ ਉਹ ਸਿੱਖ ਭਾਈਚਾਰੇ ਦੀ ਬੇਹਤਰੀ ਲਈ ਹਮੇਸ਼ਾਂ ਸਰਗਰਮ ਰਹਿੰਦੇ ਹਨ।
ਮਨੁੱਖੀ ਅਧਿਕਾਰਾਂ ਦੀ ਬਕਾਇਦਾ ਸਿੱਖਿਆ ਹਾਸਲ ਕਰਕੇ ਹੁਣ ਉਹ ਹੋਰ ਮੁਹਾਰਤ ਅਤੇ ਮਜ਼ਬੂਤੀ ਨਾਲ ਸਿੱਖ ਭਾਈਚਾਰੇ ਦੇ ਮਨੁੱਖੀ ਅਧਿਕਾਰਾਂ ਦੀ ਸੇਵਾ ਕਰ ਸਕਦੇ ਹਨ।
ਇਸ ਖੁਸ਼ੀ ਦੇ ਮੌਕੇ ਤੇ ਸ. ਵਰਿੰਦਰ ਸਿੰਘ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ, ‘‘ਮੈਂ ਮਨੁੱਖੀ ਅਧਿਕਾਰਾਂ ਦੀ ਸਿੱਖਿਆ ਪ੍ਰਾਪਤ ਕਰਕੇ ਇੱਕ ਪ੍ਰਮਾਣਿਤ ਮਨੁੱਖੀ ਅਧਿਕਾਰ ਸਲਾਹਕਾਰ ਬਣਨ ਲਈ ਮਾਣ ਮਹਿਸੂਸ ਕਰ ਰਿਹਾ ਹਾਂ। ਮੇਰਾ ਮੰਨਣਾ ਹੈ ਕਿ ਸਿੱਖਿਆ ਅਤੇ ਜਾਗਰੂਕਤਾ ਦੋਵੇਂ ਹੀ ਮਹੱਤਵਪੂਰਨ ਕਾਰਜ ਹਨ ਇਸ ਰਾਹੀਂ ਮਨੁੱਖੀ ਅਧਿਕਾਰਾਂ ਦੀ ਵਕਾਲਤ ਕਰਨ ਦੀ ਮੇਰੀ ਵਚਨਬੱਧਤਾ ਨੂੰ ਹੋਰ ਮਜਬੂਤੀ ਮਿਲੀ ਹੈ।’’
ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਬੇਹਤਰੀ ਲਈ ਵਿਸ਼ਵਵਿਆਪੀ ਪੱਧਰ ਤੇ ਬੇਸ਼ੁਮਾਰ ਯਤਨ ਹੁੰਦੇ ਹਨ, ਜਿਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਮੇਰਾ ਮੁੱਖ ਮਕਸਦ ਹੋਵੇਗਾ। ਇਸ ਖੁਸ਼ੀ ਦੇ ਮੌਕੇ ਉੱਤੇ ਸ. ਵਰਿੰਦਰ ਸਿੰਘ ਨਾਲ, ਸ੍ਰੀ ਅਲੀਸਾ ਪੁਲੀਵਰਤੀ ਮੁੱਖ ਕਾਰਜਕਾਰੀ ਅਧਿਕਾਰੀ ਯੂਐਸ ਇੰਡੀਆ (ਐਸ.ਐਮ.ਈ. ਕੌਂਸਲ) ਅਤੇ ਜਸਦੀਪ ਸਿੰਘ ਜੇਸੀ ਚੇਅਰਮੈਨ ਸਿੱਖਸ ਆਫ ਅਮਰੀਕਾ ਵੀ ਹਾਜ਼ਰ ਸਨ।