Saturday, October 19, 2024
Google search engine
HomeCrimeਅੱਜ ਬਿਕਰਮ ਮਜੀਠੀਆ ਤੋਂ SIT ਕਰੇਗੀ ਪੁੱਛਗਿੱਛ

ਅੱਜ ਬਿਕਰਮ ਮਜੀਠੀਆ ਤੋਂ SIT ਕਰੇਗੀ ਪੁੱਛਗਿੱਛ

ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਸਪੈਸ਼ਲ ਜਾਂਚ ਟੀਮ ਵੱਲੋਂ ਅੱਜ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤਾ ਗਿਆ ਹੈ। SIT ਨੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦਫ਼ਤਰ ਵਿੱਚ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ।

ਡਰੱਗ ਮਾਮਲੇ ਵਿੱਚ SIT ਨੇ 16 ਦਸੰਬਰ ਨੂੰ ਬੀਜੇਪੀ ਲੀਡਰ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ ਵੀ ਪੁੱਛਗਿੱਛ ਕੀਤੀ ਸੀ। ਅਮਰਪਾਲ ਸਿੰਘ ਬੋਨੀ ਅਜਨਾਲਾ ਪਹਿਲਾਂ ਅਕਾਲੀ ਦਲ ਵਿੱਚ ਸ਼ਾਮਲ ਸਨ ਅਤੇ ਅਕਾਲੀ ਦਲ ਦੀ ਟਿੱਕਟ ਤੋਂ ਉਹ ਵਿਧਾਇਕ ਵੀ ਰਹਿ ਚੁੱਕੇ ਸਨ।

ਹੁਣ SIT ਨੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਲਿਆ ਹੈ। ਮਜੀਠੀਆ ਦੀ ਆਮਦ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੁਸ਼ਟੀ ਕੀਤੀ ਹੈ। ਉਂਜ ਰਾਜੂ ਖੰਨਾ ਦਾ ਇਹ ਵੀ ਕਹਿਣਾ ਸੀ ਕਿ ਮੁੱਖ ਮੰਤਰੀ ਦੀਆਂ ਆਪਹੁਦਰੀਆਂ ਦੇ ਖਿਲਾਫ ਨਿਧੜਕ ਹੋ ਕੇ ਆਵਾਜ਼ ਬੁਲੰਦ ਕਰ ਰਹੇ ਮਜੀਠੀਆ ਨੂੰ ਡਰਾਉਣ ਅਤੇ ਧਮਕਾਉਣ ਲਈ ਹੀ ਸਰਕਾਰ ਵੱਲੋਂ ਅਜਿਹਾ ਆਡੰਬਰ ਰਚਿਆ ਜਾ ਰਿਹਾ ਹੈ।

ਦੱਸ ਦਈਏ ਕਿ ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਇਹ ਕੇਸ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਦਰਜ ਕੀਤਾ ਗਿਆ ਸੀ। ਚੰਨੀ ਸਰਕਾਰ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿੱਚ 20 ਦਸੰਬਰ 2021 ਨੂੰ ਬਿਰਕਮ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। NDPS ਤਹਿਤ FIR ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ ਬਿਕਰਮ ਜੀਠੀਆ ਜ਼ਮਾਨਤ ‘ਤੇ ਬਾਹਰ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments