ਪੰਜਾਬ ’ਚ ਠੰਢ ਲਗਾਤਾਰ ਵਧਦੀ ਜਾ ਰਹੀ ਹੈ। ਐਤਵਾਰ ਨੂੰ ਸੂਬੇ ਦੇ ਕਈ ਜ਼ਿਲ੍ਹੇ ਕਾਫ਼ੀ ਠੰਢੇ ਰਹੇ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ, ਅਗਲੇ ਤਿੰਨ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ’ਚ ਕਰੀਬ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ ਜਿਸ ਨਾਲ ਠੰਢ ਹੋਰ ਵਧੇਗੀ। 22 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਜਿਸ ਦਾ ਅਸਰ ਪੰਜਾਬ ’ਤੇ ਵੀ ਪਵੇਗਾ। ਇਸ ਕਾਰਨ 23 ਦਸੰਬਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਜਦਕਿ ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।
ਗੁਰਦਾਸਪੁਰ ’ਚ ਜਿੱਥੇ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਉੱਥੇ ਅੰਮ੍ਰਿਤਸਰ ’ਚ 5.6 ਡਿਗਰੀ ਸੈਲਸੀਅਸ ਰਿਹਾ। ਪਟਿਆਲਾ, ਪਠਾਨਕੋਟ, ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ, ਮੋਗਾ, ਰੋਪੜ ਤੇ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਵਿਚਾਲੇ ਰਿਹਾ ਜਦਕਿ ਲੁਧਿਆਣੇ ’ਚ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ, ਵੱਧ ਤੋਂ ਵੱਧ ਤਾਪਮਾਨ ਜ਼ਿਆਦਾਤਰ ਜ਼ਿਲ੍ਹਿਆਂ ’ਚ 21 ਤੋਂ 22 ਡਿਗਰੀ ਸੈਲਸੀਅਸ ਵਿਚਾਲੇ ਰਿਹਾ।