Saturday, October 19, 2024
Google search engine
HomeDeshਲੋਕ ਸਭਾ ਤੋਂ ਬਾਅਦ ਰਾਜ ਸਭਾ ਦੇ 34 ਵਿਰੋਧੀ ਸੰਸਦ ਮੈਂਬਰਾਂ ਨੂੰ...

ਲੋਕ ਸਭਾ ਤੋਂ ਬਾਅਦ ਰਾਜ ਸਭਾ ਦੇ 34 ਵਿਰੋਧੀ ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ

ਲੋਕ ਸਭਾ ਤੋਂ ਬਾਅਦ ਰਾਜ ਸਭਾ ਦੇ 34 ਵਿਰੋਧੀ ਸੰਸਦ ਮੈਂਬਰਾਂ ਨੂੰ ਸੋਮਵਾਰ (18 ਦਸੰਬਰ) ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਕਈ ਮੈਂਬਰ ਜਾਣਬੁੱਝ ਕੇ ਬੈਂਚ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਵਿਘਨ ਪੈਣ ਕਾਰਨ ਹਾਊਸ ਦਾ ਕੰਮ ਨਹੀਂ ਹੋ ਰਿਹਾ। ਇਸ ਕਾਰਨ ਕਈ ਸੰਸਦ ਮੈਂਬਰਾਂ ਨੂੰ ਮੌਜੂਦਾ ਸੈਸ਼ਨ ਲਈ ਸਦਨ ਤੋਂ ਮੁਅੱਤਲ ਕੀਤਾ ਜਾ ਰਿਹਾ ਹੈ।

ਕੁਝ ਸਮਾਂ ਪਹਿਲਾਂ ਵਿਰੋਧੀ ਧਿਰ ਦੇ 33 ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਵਿੱਚ 30 ਮੈਂਬਰਾਂ ਨੂੰ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਅਤੇ ਤਿੰਨ ਹੋਰ ਮੈਂਬਰਾਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਮੁਅੱਤਲ ਕਰ ਦਿੱਤਾ ਗਿਆ।

ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ, ਕੇ. ਸੁਰੇਸ਼, ਗੌਰਵ ਗੋਗੋਈ, ਟੀਐਮਸੀ ਦੇ ਕਲਿਆਣ ਬੈਨਰਜੀ, ਸੌਗਾਤਾ ਰਾਏ ਅਤੇ ਪ੍ਰਤਿਮਾ ਮੰਡਲ, ਡੀਐਮਸੀ ਦੇ ਟੀਆਰ ਬਾਲੂ, ਦਯਾਨਿਧੀ ਮਾਰਨ ਅਤੇ ਏ ਰਾਜਾ, ਆਰਐਸਪੀ ਦੇ ਐਨਕੇ ਪ੍ਰੇਮਚੰਦਰਨ ਸਮੇਤ 30 ਲੋਕਾਂ ਨੂੰ ਪੂਰੇ ਸਰਦ ਰੁੱਤ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੈਕੁਮਾਰ, ਵਿਜੇ ਵਸੰਤ ਅਤੇ ਅਬਦੁਲ ਖਾਲਿਕ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments