Saturday, October 19, 2024
Google search engine
HomeDeshਸੰਸਦ ‘ਚ ਹੰਗਾਮੇ ਮਗਰੋਂ MP ਸੁਸ਼ੀਲ ਰਿੰਕੂ ਲੋਕ ਸਭਾ ਤੋਂ ਸਸਪੈਂਡ

ਸੰਸਦ ‘ਚ ਹੰਗਾਮੇ ਮਗਰੋਂ MP ਸੁਸ਼ੀਲ ਰਿੰਕੂ ਲੋਕ ਸਭਾ ਤੋਂ ਸਸਪੈਂਡ

ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮੰਗਲਵਾਰ ਨੂੰ 49 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਨ੍ਹਾਂ ‘ਚ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਨਾਂ ਵੀ ਸ਼ਾਮਲ ਹੈ। ਰਿੰਕੂ ਨੂੰ ਦੂਜੀ ਵਾਰ ਮੁਅੱਤਲ ਕੀਤਾ ਗਿਆ ਹੈ। ਮੀਡੀਆ ਏਜੰਸੀ ਨਾਲ ਗੱਲਬਾਤ ਕਰਦਿਆਂ ਰਿੰਕੂ ਨੇ ਕਿਹਾ ਕਿ ਜਿਹੜੇ ਲੋਕ ਸਦਨ ‘ਚ ਗਾਲਾਂ ਕੱਢ ਰਹੇ ਹਨ। ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਸਗੋਂ ਸੱਚ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ।

ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਦਹਿਸ਼ਤ ਫੈਲਾ ਕੇ ਆਪਣੀ ਗੱਲ ਪੂਰੀ ਕਰਨੀ ਚਾਹੁੰਦੀ ਹੈ। ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਗੰਦੀ ਸਿਆਸਤ ਕਰ ਰਹੀ ਹੈ। ਇਸ ਦਾ ਜਵਾਬ ਲੋਕ ਚੋਣਾਂ ਵਿੱਚ ਦੇਣਗੇ। ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸਖ਼ਤ ਜਵਾਬ ਦੇਣਗੇ। ਕੇਂਦਰ ਸਰਕਾਰ ਸਾਡੀ ਆਵਾਜ਼ ਨੂੰ ਦਬਾ ਨਹੀਂ ਸਕਦੀ।

ਦੱਸ ਦੇਈਏ ਏਕਿ ਸੋਮਵਾਰ ਯਾਨੀ 18 ਦਸੰਬਰ ਨੂੰ ਕੁੱਲ 78 ਸੰਸਦ ਮੈਂਬਰਾਂ (ਲੋਕ ਸਭਾ-33, ਰਾਜ ਸਭਾ-45) ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਕ ਦਿਨ ਵਿਚ ਇੰਨੇ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 1989 ਵਿੱਚ ਰਾਜੀਵ ਗਾਂਧੀ ਸਰਕਾਰ ਵਿੱਚ 63 ਸੰਸਦ ਮੈਂਬਰਾਂ ਨੂੰ ਸਸਪੈਂਡ ਕੀਤਾ ਗਿਆ ਸੀ। ਪਿਛਲੇ ਹਫ਼ਤੇ ਵੀ 14 ਸੰਸਦ ਮੈਂਬਰਾਂ ਨੂੰ ਸਸਪੈਂਡ ਕੀਤਾ ਗਿਆ ਸੀ।

ਦੂਜੇ ਪਾਸੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਦੀ ਮਿਮਿਕਰੀ ਵੀਡੀਓ ਨੂੰ ਲੈ ਕੇ ਸਦਨ ਵਿੱਚ ਨਾਰਾਜ਼ਗੀ ਜਤਾਈ। ਉਨ੍ਹਾਂ ਸਦਨ ‘ਚ ਕਿਹਾ ਕਿ ਇਕ ਸੰਸਦ ਮੈਂਬਰ ਨੇ ਟੀ.ਵੀ ‘ਤੇ ਗਿਰਾਵਟ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਹੱਦ ਹੁੰਦੀ ਹੈ। ਚੈਨਲ ਦੇ ਸਾਹਮਣੇ ਸਦਨ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ। ਪ੍ਰਮਾਤਮਾ ਉਨ੍ਹਾਂ ਨੂੰ ਬੁੱਧੀ ਦੇਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments