Saturday, October 19, 2024
Google search engine
HomeCrimeਮਾਸਟਰਮਾਈਂਡ ਲਲਿਤ ਝਾਅ ਦਾ ਰਿਮਾਂਡ 5 ਜਨਵਰੀ ਤਕ ਵਧਿਆ

ਮਾਸਟਰਮਾਈਂਡ ਲਲਿਤ ਝਾਅ ਦਾ ਰਿਮਾਂਡ 5 ਜਨਵਰੀ ਤਕ ਵਧਿਆ

ਦਿੱਲੀ ਦੀ ਇਕ ਅਦਾਲਤ ਨੇ ਸੰਸਦ ਦੀ ਸੁਰੱਖਿਆ ‘ਚ ਕੋਤਾਹੀ ਦੇ ਮਾਮਲੇ ‘ਚ ਮੁੱਖ ਦੋਸ਼ੀ ਦੀ ਹਿਰਾਸਤ 5 ਜਨਵਰੀ ਤਕ ਲਈ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਹਰਦੀਪ ਕੌਰ ਨੇ ਦਿੱਲੀ ਪੁਲਸ ਦੀ ਅਰਜ਼ੀ ‘ਤੇ ਦੋਸ਼ੀ ਲਲਿਤ ਝਾਅ ਦੀ ਹਿਰਾਸਤ ਦਾ ਸਮਾਂ ਵਧਾ ਦਿੱਤਾ ਹੈ। ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਝਾਅ ਪੂਰੀ ਘਟਨਾ ਦਾ ਮੁੱਖ ਸਾਜ਼ਿਸ਼ਕਰਤਾ ਹੈ ਅਤੇ ਪੂਰੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਉਸਤੋਂ ਪੁੱਛਗਿੱਛ ਦੀ ਲੋੜ ਹੈ। .

ਦਿੱਲੀ ਦੀ ਇਕ ਅਦਾਲਤ ਨੇ ਸੰਸਦ ਦੀ ਸੁਰੱਖਿਆ ‘ਚ ਕੋਤਾਹੀ ਦੇ ਮਾਮਲੇ ‘ਚ ਗ੍ਰਿਫਤਾਰ ਚਾਰ ਦੋਸ਼ੀਆਂ- ਮਨੋਰੰਜਨ ਡੀ, ਸਾਗਰ ਸ਼ਰਮਾ, ਅਮੋਲ ਧਨਰਾਜ ਸ਼ਿੰਦੇ ਅਤੇ ਨੀਲਮ ਦੇਵੀ ਦੀ ਪੁਲਸ ਹਿਰਾਸਤ ਦੀ ਮਿਆਦ ਵੀਰਵਾਰ ਨੂੰ 5 ਜਨਵਰੀ ਤਕ ਵਧਾ ਦਿੱਤੀ ਸੀ। ਸੰਸਦ ‘ਤੇ 2001 ਨੂੰ ਹੋਏ ਅੱਤਵਾਦੀ ਹਮਲੇ ਦੀ ਬਰਸੀ ਵਾਲੇ ਦਿਨ ਬੀਤੀ 13 ਦਸੰਬਰ ਨੂੰ ਸੁਰੱਖਿਆ ‘ਚ ਕੋਤਾਹੀ ਦੀ ਵੱਡੀ ਘਟਨਾ ਉਸ ਸਮੇਂ ਸਾਹਮਣੇ ਆਈ ਸੀ ਜਦੋਂ ਲੋਕ ਸਭਾ ਦੀ ਕਾਰਵਾਈ ਦੌਰਾਨ ਦਰਸ਼ਕ ਗੈਲਰੀ ‘ਚੋਂ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਨੇ ਸਦਨ ਦੇ ਅੰਦਰ ਛਾਲ ਮਾਰ ਦਿੱਤੀ ਸੀ ਅਤੇ ਉਨ੍ਹਾਂ ਨੇ ਨਾਅਰੇਬਾਜ਼ੀ ਕਰਦੇ ਹੋਏ ‘ਕੇਨ’ ਰਾਹੀਂ ਪੀਲੇ ਰੰਗ ਦਾ ਧੂੰਆ ਫੈਲਾ ਦਿੱਤਾ ਸੀ।

ਘਟਨਾ ਦੇ ਤੁਰੰਤ ਬਾਅਦ ਦੋਵਾਂ ਨੂੰ ਫੜ ਲਿਆ ਗਿਆ ਸੀ। ਠੀਕ ਇਸੇ ਸਮੇਂ ਪੀਲੇ ਅਤੇ ਲਾਲ ਰੰਗ ਦਾ ਧੂੰਆ ਛੱਡਣ ਵਾਲੀ ‘ਕੇਨ’ ਲੈ ਕੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਦੋ ਹੋਰ ਲੋਕਾਂ- ਅਮੋਲ ਸ਼ਿੰਦੇ ਅਤੇ ਨੀਲਮ ਦੇਵੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਨ੍ਹਾਂ ਲੋਕਾਂ ਨੇ ‘ਤਾਨਾਸ਼ਾਹੀ ਨਹੀਂ ਚੱਲੇਗੀ’ ਅਤੇ ਕੁਝ ਹੋਰ ਨਾਅਰੇ ਲਗਾਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments