ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ। ਸ਼ੁੱਕਰਵਾਰ ਨੂੰ ਈਡੀ ਵੱਲੋਂ ਭੇਜੇ ਗਏ ਸੰਮਨ ਵਿੱਚ ਕੇਜਰੀਵਾਲ ਨੂੰ 3 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੂਜੇ ਪਾਸੇ ਕੇਜਰੀਵਾਲ 10 ਦਿਨਾਂ ਲਈ ਪੰਜਾਬ ਗਏ ਹੋਏ ਹਨ।
ਈਡੀ ਮੈਨੂੰ ਕਿਸ ਹੈਸੀਅਤ ਨਾਲ ਬੁਲਾ ਰਿਹਾ ਹੈ : ਕੇਜਰੀਵਾਲ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ ਪਿਛਲੇ ਸੋਮaਵਾਰ ਨੂੰ ਸੰਮਨ ਜਾਰੀ ਕੀਤਾ ਸੀ ਅਤੇ ਸ਼ਰਾਬ ਘੁਟਾਲੇ ਵਿੱਚ ਪੁੱਛਗਿੱਛ ਲਈ ਵੀਰਵਾਰ ਨੂੰ ਬੁਲਾਇਆ ਸੀ। ਇਸ ‘ਤੇ ਕੇਜਰੀਵਾਲ ਨੂੰ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਇਹ ਸਿਰਫ਼ 2024 ਦੀਆਂ ਲੋਕ ਸਭਾ ਚੋਣਾਂ ਦੇ ਆਖਰੀ ਮਹੀਨਿਆਂ ‘ਚ ਸਨਸਨੀਖੇਜ਼ ਖ਼ਬਰਾਂ ਬਣਾਉਣ ਲਈ ਹੈ। ਸੰਮਨ ਦੇ ਸਮੇਂ ‘ਤੇ ਸਵਾਲ ਉਠਾਉਂਦੇ ਹੋਏ ਕੇਜਰੀਵਾਲ ਨੇ ਕਿਹਾ, ”ਤੁਹਾਡੇ ਸੰਮਨ ਦਾ ਸਮਾਂ ਮੇਰੀ ਸੋਚ ਨੂੰ ਹੋਰ ਮਜ਼ਬੂਤ ਕਰਦਾ ਹੈ ਕਿ ਮੈਨੂੰ ਭੇਜੇ ਗਏ ਸੰਮਨ ਕਿਸੇ ਉਦੇਸ਼ ਜਾਂ ਤਰਕਸੰਗਤ ਮਾਪਦੰਡ ‘ਤੇ ਆਧਾਰਿਤ ਨਹੀਂ ਹਨ, ਸਗੋਂ ਇਹ ਪੂਰੀ ਤਰ੍ਹਾਂ ਨਾਲ ਪ੍ਰਚਾਰ ਦੇ ਨਾਲ-ਨਾਲ ਦੇਸ਼ ‘ਚ ਬਹੁਤ ਉਡੀਕੀਆਂ ਲੋਕ ਸਭਾ ਚੋਣਾਂ ਦੇ ਆਖਰੀ ਕੁਝ ਮਹੀਨਿਆਂ ‘ਚ ਸਨਸਨੀਖੇਜ਼ ਖ਼ਬਰਾਂ ਬਣਾਉਣ ਦੇ ਲਈ ਹਨ।
ਕੇਜਰੀਵਾਲ ਨੇ ਕਿਹਾ ਕਿ ਕਿਸ ਹੈਸੀਅਤ ਨਾਲ ਉਨ੍ਹਾਂ ਨੂੰ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਬਾਰੇ ਵੀ ਅਣਜਾਣਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਨਹੀਂ ਹੈ ਕਿ ਮੈਨੂੰ ਗਵਾਹ, ਸ਼ੱਕੀ, ਦਿੱਲੀ ਦਾ ਮੁੱਖ ਮੰਤਰੀ ਜਾਂ ਆਮ ਆਦਮੀ ਪਾਰਟੀ ਦੇ ਸੰਯੋਜਕ ਦੇ ਰੂਪ ‘ਚ ਬੁਲਾਇਆ ਜਾ ਰਿਹਾ ਹੈ।
ਪਹਿਲਾ ਸੰਮਨ ਅਕਤੂਬਰ ਵਿੱਚ ਭੇਜਿਆ ਸੀ
ਈਡੀ ਨੇ ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅਕਤੂਬਰ ਵਿੱਚ ਸੰਮਨ ਜਾਰੀ ਕਰਕੇ 2 ਨਵੰਬਰ ਨੂੰ ਤਲਬ ਕੀਤਾ ਸੀ ਪਰ ਉਹ ਉਸ ਦੌਰਾਨ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਫਿਰ ਉਨ੍ਹਾਂ ਨੇ ਵੱਖ-ਵੱਖ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿਚ ਰੁੱਝੇ ਹੋਣ ਦਾ ਹਵਾਲਾ ਦਿੰਦੇ ਹੋਏ ਈਡੀ ਅੱਗੇ ਪੇਸ਼ ਹੋਣ ਲਈ ਸਮਾਂ ਮੰਗਿਆ ਸੀ, ਜਦੋਂ ਕਿ 2 ਨਵੰਬਰ ਨੂੰ ਉਨ੍ਹਾਂ ਦੇ ਵਕੀਲਾਂ ਨੇ ਈਡੀ ਦੇ ਸੰਮਨਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ।