Friday, October 18, 2024
Google search engine
HomeCrimeਸਰਕਾਰੀ ਅੱਤਵਾਦ ਨੇ ਇੱਕ ਲੱਖ ਸਿੱਖ ਨੌਜਵਾਨਾਂ ਦਾ ਕੀਤਾ ਕਤਲ: ਗਿਆਨੀ ਹਰਪ੍ਰੀਤ...

ਸਰਕਾਰੀ ਅੱਤਵਾਦ ਨੇ ਇੱਕ ਲੱਖ ਸਿੱਖ ਨੌਜਵਾਨਾਂ ਦਾ ਕੀਤਾ ਕਤਲ: ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਸਮੇਂ ਦੀਆਂ ਸਰਕਾਰਾਂ ਤੇ ਪੁਲਿਸ ‘ਤੇ ਸਖ਼ਤ ਬਿਆਨ ਦਿੰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਉਸ ਸਮੇਂ ਦੇ ਪੁਲਿਸ ਅਧਿਕਾਰੀਆਂ ਨੇ ਬਹੁਤ ਤਸ਼ੱਦਦ ਸਹਿਣ ਤੋਂ ਬਾਅਦ ਸ਼ਹੀਦ ਕਰ ਦਿੱਤਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੰਦੀ ਸਿੱਖਾਂ ਬਾਰੇ ਦਿੱਤੇ ਬਿਆਨ ‘ਤੇ ਉਨ੍ਹਾਂ ਕਿਹਾ ਕਿ ਅਜਿਹਾ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ।

ਉਨ੍ਹਾਂ ਨੇ ਕਿਹਾ ਕਿ 25 ਸਾਲ ਤੱਕ ਹਰ ਸਰਕਾਰ ਦੌਰਾਨ ਜਥੇਦਾਰ ਕਾਉਂਕੇ ਦੀ ਮੌਤ ਦੀ ਰਿਪੋਰਟ ਮਿੱਟੀ ਵਿੱਚ ਹੀ ਪਈ ਰਹੀ। ਸਰਕਾਰਾਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਭੁੱਲ ਗਈਆਂ। ਕਿਸੇ ਨੇ ਇਸ ਰਿਪੋਰਟ ਨੂੰ ਘੋਖਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਲਈ ਮੌਜੂਦਾ ਸਰਕਾਰ ਨੂੰ ਉਸ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕਰਨੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ।

ਉਨ੍ਹਾਂ ਕਿਹਾ ਕਿ ਇੱਕ ਲੱਖ ਦੇ ਕਰੀਬ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਸ਼ਹੀਦ ਕਰ ਦਿੱਤਾ। ਇਸ ਲਈ ਇੱਕ ਜਾਂਚ ਕਮਿਸ਼ਨ ਬਣਨਾ ਚਾਹੀਦਾ ਸੀ। ਸਭ ਤੋਂ ਘਿਨਾਉਣਾ ਅੱਤਵਾਦ ਸਰਕਾਰੀ ਅੱਤਵਾਦ ਹੈ ਜਿਸ ਨੇ ਇੱਕ ਲੱਖ ਨੌਜਵਾਨਾਂ ਦੀ ਜਾਨ ਲੈ ਲਈ ਹੈ ਤੇ ਕਿਸੇ ਵੀ ਸਰਕਾਰ ਨੇ ਸੱਚਾਈ ਸਾਹਮਣੇ ਲਿਆਉਣ ਦੀ ਕੋਸ਼ਿਸ਼ ਨਹੀਂ ਕੀਤੀ।

ਦੱਸ ਦਈਏ ਕਿ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ਵਿੱਚ ਸਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ ਵੀ ਘਿਰਦੇ ਜਾ ਰਹੇ ਹਨ। ਵੱਖ-ਵੱਖ ਸਿੱਖ ਆਗੂਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਕਾਉਂਕੇ ਮਾਮਲੇ ਵਿੱਚ ਬੀਪੀ ਤਿਵਾੜੀ ਦੀ ਜਾਂਚ ਰਿਪੋਰਟ ’ਤੇ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਹੇਠ ਕੈਪਟਨ ਤੇ ਸੁਖਬੀਰ ਬਾਦਲ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ਪੰਥ ਰਤਨ ਤੇ ਫ਼ਖਰੇ ਕੌਮ ਐਵਾਰਡ ਵਾਪਸ ਲੈਣ ਦੀ ਵੀ ਅਪੀਲ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments