Friday, October 18, 2024
Google search engine
HomeDeshਠੰਡ 'ਚ ਹੱਥਾਂ ਤੇ ਪੈਰਾਂ ਦੀਆਂ ਉਂਗਲਾਂ ਸੁੱਜ ਜਾਂਦੀਆਂ? ਅਪਣਾਓ ਇਹ ਕੁੱਝ...

ਠੰਡ ‘ਚ ਹੱਥਾਂ ਤੇ ਪੈਰਾਂ ਦੀਆਂ ਉਂਗਲਾਂ ਸੁੱਜ ਜਾਂਦੀਆਂ? ਅਪਣਾਓ ਇਹ ਕੁੱਝ ਘਰੇਲੂ ਨੁਸਖੇ

ਜਿਵੇਂ-ਜਿਵੇਂ ਠੰਡ ਵੱਧ ਰਹੀ ਹੈ ਲੋਕਾਂ ਨੂੰ ਸਰੀਰਕ ਸਮੱਸਿਆਵਾਂ ਵੀ ਵੱਧ ਰਹੀਆਂ ਹਨ। ਸਰਦੀਆਂ ਦੇ ਮੌਸਮ ਵਿੱਚ ਬਹੁਤ ਸਾਰੇ ਲੋਕ ਆਪਣੇ ਹੱਥਾਂ-ਪੈਰਾਂ ਨੂੰ ਹੋਣ ਵਾਲੀ ਤਕਲੀਫ਼ ਤੋਂ ਪ੍ਰੇਸ਼ਾਨ ਰਹਿੰਦੇ ਹਨ। ਉਨ੍ਹਾਂ ਦੇ ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਵਿੱਚ ਸੋਜ ਅਤੇ ਦਰਦ (Swelling and pain in the fingers and toes) ਹੋਣ ਲੱਗ ਪੈਂਦਾ ਹੈ। ਜਿਸ ਕਰਕੇ ਉਨ੍ਹਾਂ ਲਈ ਇਹ ਮੌਸਮ ਆਫਤ ਬਣ ਜਾਂਦਾ ਹੈ। ਕਿਉਂਕਿ ਇਸ ਨਾਲ ਹੱਥਾਂ-ਪੈਰਾਂ ਦੇ ਵਿੱਚ ਖੁਜਲੀ ਹੁੰਦੀ ਹੈ, ਉਂਗਲਾਂ ਦਾ ਲਾਲ ਹੋਣਾ ਅਤੇ ਕਈ ਵਾਰ ਜ਼ਿਆਦਾ ਖਾਰਸ਼ ਖੂਨ ਵਗਣ ਦਾ ਕਾਰਨ ਬਣ ਸਕਦੀ ਹੈ। ਦਵਾਈਆਂ, ਆਯੁਰਵੈਦਿਕ ਅਤੇ ਹੋਮਿਓਪੈਥਿਕ ਨਾਲ ਸੋਜ ਨੂੰ ਘੱਟ ਕੀਤਾ ਜਾ ਸਕਦਾ ਹੈ, ਇਸ ਤੋਂ ਇਲਾਵਾ ਕੁਝ ਘਰੇਲੂ ਨੁਸਖੇ ਵੀ ਮਦਦਗਾਰ ਸਾਬਿਤ ਹੁੰਦੇ ਹਨ। ਜੇ ਤੁਹਾਡੇ ਪਰਿਵਾਰ ਵਿੱਚ ਜਾਂ ਤੁਸੀਂ ਖੁਦ ਇਸ ਤੋਂ ਪ੍ਰੇਸ਼ਾਨ ਹੋ ਤਾਂ ਇਨ੍ਹਾਂ ਘਰੇਲੂ ਨੁਸਖਿਆਂ ਦੀ ਵਰਤੋਂ ਕਰ ਸਕਦੇ ਹੋ।

ਇਸ ਦੇ ਲਈ ਕੋਸੇ ਪਾਣੀ ‘ਚ ਨਮਕ ਪਾਓ ਅਤੇ ਹੱਥਾਂ ਦੀਆਂ ਉਂਗਲਾਂ ਅਤੇ ਪੈਰਾਂ ਦੀਆਂ ਉਂਗਲਾਂ ਨੂੰ ਉਸ ਪਾਣੀ ‘ਚ 15-20 ਮਿੰਟ ਲਈ ਡੁਬੋ ਦਿਓ। ਇਸ ਦੀ ਗਰਮੀ ਨਾਲ ਖੂਨ ਦਾ ਪ੍ਰਵਾਹ ਵਧੇਗਾ ਅਤੇ ਸੋਜ ਵੀ ਘੱਟ ਜਾਵੇਗੀ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments