Friday, October 18, 2024
Google search engine
HomeCrimeਕੈਨੇਡਾ ਤੋਂ ਪਰਤੀ ਮਹਿਲਾ ਦਿੱਲੀ ਹਵਾਈ ਅੱਡੇ ’ਤੇ ਗ੍ਰਿਫਤਾਰ

ਕੈਨੇਡਾ ਤੋਂ ਪਰਤੀ ਮਹਿਲਾ ਦਿੱਲੀ ਹਵਾਈ ਅੱਡੇ ’ਤੇ ਗ੍ਰਿਫਤਾਰ

ਕੈਨੇਡਾ ਤੋਂ ਪਰਤੀ ਮਹਿਲਾ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਨ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਗ੍ਰਿਫਤਾਰੀ ਸਹੁਰਾ ਪਰਿਵਾਰ ਨਾਲ ਠੱਗੀ ਮਾਰਨ ਦੇ ਦੋਸ਼ ਤਹਿਤ ਹੋਈ ਹੈ। ਪੁਲਿਸ ਨੇ ਪਹਿਲਾਂ ਹੀ ਮਹਿਲਾ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਹੋਇਆ ਸੀ। ਉਹ ਜਿਉਂ ਹੀ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਜਹਾਜ਼ ਵਿੱਚੋਂ ਉੱਤਰੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਹਾਸਲ ਜਾਣਕਾਰੀ ਮੁਤਾਬਕ ਥਾਣਾ ਸਦਰ ਰਾਏਕੋਟ ਪੁਲਿਸ ਨੇ ਸਹੁਰਾ ਪਰਿਵਾਰ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਕੈਨੇਡਾ ਤੋਂ ਪਰਤੀ ਜੈਸਵੀਨ ਕੌਰ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਨ ਮਗਰੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਬੁੱਧਵਾਰ ਮੁਲਜ਼ਮ ਨੂੰ ਜਗਰਾਉਂ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਉਸ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਹੋਇਆ।

ਰਾਏਕੋਟ ਦੇ ਉਪ ਪੁਲਿਸ ਕਪਤਾਨ ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਜੈਸਵੀਨ ਖ਼ਿਲਾਫ਼ 28 ਲੱਖ ਰੁਪਏ ਦੀ ਠੱਗੀ ਦਾ ਕੇਸ ਜੁਲਾਈ 2021 ਵਿੱਚ ਮਹੇਰਨਾ ਕਲਾਂ ਵਾਸੀ ਜਗਰੂਪ ਸਿੰਘ ਪੁੱਤਰ ਅਮਰੀਕ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ। ਹਾਲਾਂਕਿ ਜੈਸਵੀਨ ਵੱਲੋਂ ਵੀ ਆਪਣੇ ਪਤੀ ਤੇ ਸਹੁਰਾ ਪਰਿਵਾਰ ਖ਼ਿਲਾਫ਼ ਦਾਜ ਲਈ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਦਿੱਤੀ ਸੀ ਪਰ ਸਥਾਨਕ ਤਤਕਾਲੀ ਡੀਐਸਪੀ ਸੁਖਨਾਜ਼ ਸਿੰਘ ਨੇ ਇਸ ਸ਼ਿਕਾਇਤ ਨੂੰ ਖਾਰਜ ਕਰਦਿਆਂ ਧੋਖਾਧੜੀ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਇਸ ਮਗਰੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਆਦੇਸ਼ ’ਤੇ ਥਾਣਾ ਸਦਰ ਰਾਏਕੋਟ ਪੁਲਿਸ ਨੇ ਕੇਸ ਦਰਜ ਕਰਕੇ ਜੈਸਵੀਨ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਸੀ ਜਿਸ ਦੇ ਆਧਾਰ ’ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਹਾਸਲ ਜਾਣਕਾਰੀ ਅਨੁਸਾਰ ਜੈਸਵੀਨ ਕੌਰ 4 ਨਵੰਬਰ 2015 ਨੂੰ ਜਗਰੂਪ ਸਿੰਘ ਨਾਲ ਵਿਆਹ ਕਰਵਾ ਕੇ 12 ਦਸੰਬਰ 2015 ਨੂੰ ਪੜ੍ਹਾਈ ਲਈ ਕੈਨੇਡਾ ਗਈ ਸੀ, ਜਿਸ ਦਾ ਸਾਰਾ ਖਰਚਾ ਜਗਰੂਪ ਦੇ ਪਰਿਵਾਰ ਨੇ ਕੀਤਾ ਸੀ। ਕੈਨੇਡਾ ਪੁੱਜ ਕੇ ਜੈਸਵੀਨ ਨੇ ਜਗਰੂਪ ਨੂੰ ਕੈਨੇਡਾ ਬੁਲਾਉਣ ਲਈ ਵੀਜ਼ਾ ਵਾਸਤੇ ਅਰਜ਼ੀ ਨਹੀਂ ਲਾਈ ਤੇ ਜਦੋਂ ਜ਼ੋਰ ਪਾਉਣ ’ਤੇ ਛੇ ਸਾਲਾਂ ਬਾਅਦ ਫਾਈਲ ਲਗਾਈ ਤਾਂ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਵੀਜ਼ਾ ਨਹੀਂ ਮਿਲਿਆ। ਇਸ ਮਗਰੋਂ ਜੈਸਵੀਨ ਨੇ ਜਗਰੂਪ ਨਾਲ ਵਿਆਹ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments