Friday, October 18, 2024
Google search engine
Homelatest Newsਸ਼ਿਮਲਾ ਤੋਂ ਵੀ ਠੰਡਾ ਪੰਜਾਬ

ਸ਼ਿਮਲਾ ਤੋਂ ਵੀ ਠੰਡਾ ਪੰਜਾਬ

ਉੱਤਰ ਭਾਰਤ ਸੀਤ ਲਹਿਰ ਦੀ ਚਪੇਟ ਵਿਚ ਹੈ। ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ, ਰਾਜਸਥਾਨ ਤੇ ਦਿੱਲੀ ਤੋਂ ਇਲਾਵਾ ਉੱਤਰ ਭਾਰਤ ਦੇ ਹੋਰ ਸੂਬਿਆਂ ਵਿਚ ਵੀ ਸੰਘਣੀ ਧੁੰਦ ਤੇ ਠੰਡ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ। ਪੰਜਾਬ ਦੇ 6 ਸ਼ਹਿਰ ਸ਼ਿਮਲਾ ਤੋਂ ਵੀ ਠੰਡੇ ਰਹੇ। ਫਰੀਦਕੋਟ ਸਭ ਤੋਂ ਠੰਡਾ ਰਿਹਾ। ਸੰਘਣੀ ਧੁੰਦ ਕਾਰਨ ਰੇਲ, ਹਵਾਈ ਤੇ ਸੜਕ ਆਵਾਜਾਈ ਵੀ ਪ੍ਰਭਾਵਿਤ ਰਹੀ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿਚ ਅੱਜ ਤੇ ਭਲਕੇ ਬਰਫੀਲੀਆਂ ਹਵਾਵਾਂ ਚੱਲਣਗੀਆਂ। 4-5 ਦਿਨ ਤੱਕ ਸੰਘਣੇ ਕੋਹਰੇ ਦਾ ਕਹਿਰ ਜਾਰੀ ਰਹੇਗਾ। IMD ਮੁਤਾਬਕ 12 ਤੋਂ 16 ਜਨਵਰੀ ਤੱਕ ਸਭ ਤੋਂ ਵੱਧ ਧੁੰਦ ਦੇ ਆਸਾਰ ਹਨ।

ਫਰੀਦਕੋਟ ਦਾ ਨਿਊਨਤਮ ਤਾਪਮਾਨ ਇਸ ਸੀਜਨ ਦਾ ਸਭ ਤੋਂ ਘੱਟ 3.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਅਧਿਕਤਮ ਤਾਪਮਾਨ ਵਿਚ ਵੀ 7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਸੇ ਤਰ੍ਹਾਂ ਗੁਰਦਾਸਪੁਰ ਦਾ ਅਧਿਕਤਮ ਤਾਪਮਾਨ ਸਭ ਤੋਂ ਘੱਟ 8 ਡਿਗਰੀ ਸੈਲਸੀਅਸ ਰਿਹਾ। ਫਰੀਦਕੋਟ, ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਗੁਰਦਾਸਪੁਰ ਤੇ ਪਟਿਆਲਾ ਦਾ ਨਿਊਨਤਮ ਤੇ ਅਧਿਕਤਮ ਤਾਪਮਾਨ ਸ਼ਿਮਲਾ ਤੋਂ ਵੀ ਘੱਟ ਰਿਹਾ।

ਮੌਸਮ ਵਿਗਿਆਨੀਆਂ ਨੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਗੰਭੀਰ ਸਥਿਤੀ ਦੀ ਚੇਤਾਵਨੀ ਦਿੱਤੀ ਹੈ। ਦੂਜੇ ਪਾਸੇ ਹਿਮਾਚਲ ਵਿਚ ਵੀ ਧੁੰਦ ਕਾਰਨ ਊਨਾ ਵਿਚ 7 ਡਿਗਰੀ ਦੀ ਗਿਰਾਵਟ ਨਾਲ ਸਭ ਤੋਂ ਠੰਡਾ ਦਿਨ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ 10 ਦਿਨਾਂ ਤੱਕ ਬਰਫਬਾਰੀ ਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਵਿਚ ਆਉਣ ਵਾਲੇ ਦਿਨਾਂ ਵਿਚ ਹੋਰ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 13 ਜਨਵਰੀ ਲੋਹੜੀ ਤੱਕ ਠੰਡ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਇਸ ਦੌਰਾਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments