ਜਗਰਾਓਂ ਵਿਚ ਅੱਜ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਆਪਣੀ ਰਿਸ਼ਤੇਦਾਰੀ ਵਿਚ ਲੋਹੜੀ ਫੰਕਸ਼ਨ ਵਿਚ ਵੱਖ-ਵੱਖ ਬਾਈਕ ‘ਤੇ ਜਾ ਰਹੇ ਪਿਤਾ ਸਾਹਮਣੇ ਹੀ ਇਕ ਕਾਰ ਨੇ ਪੁੱਤਰ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਬਾਈਕ ਸਵਾਰ ਤਿੰਨੋਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿਚ 24 ਸਾਲਾ ਨੌਜਵਾਨ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਿੰਦਾ ਸਿੰਘ ਵਾਸੀ ਕੋਟ ਮੁਹੰਮਦ ਖਾਂ ਧਰਮਕੋਟ ਵਜੋਂ ਹੋਈ ਹੈ।
ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਕਾਰ ਚਾਲਕ ਗੁਰਪ੍ਰੀਤ ਸਿੰਘ ਵਾਸੀ ਪਿੰਡ ਸਲੇਮਪੁਰਾ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿੱਧਵਾਂ ਬੇਟ ਦੇ ASI ਰਾਜਕੁਮਾਰ ਨੇ ਦੱਸਿਆ ਕਿ ਪਿੰਡ ਖੁਰਸ਼ੇਦਪੁਰਾ ਵਿਚ ਉਨ੍ਹਾਂ ਦੇ ਰਿਸ਼ਤੇਦਾਰ ਦੇ ਘਰ ‘ਤੇ ਲੋਹੜੀ ਦਾ ਫੰਕਸ਼ਨ ਸੀ। ਉਸ ਨੇ ਉਥੇ ਹੀ ਰੁਕਣਾ ਸੀ
ਜਿਸ ਕਾਰਨ ਉਹ ਆਪਣੀ ਬਾਈਕ ‘ਤੇ ਤੇ ਪੁੱਤਰ ਆਪਣੇ ਦੋਸਤਾਂ ਨਾਲ ਦੂਜੀ ਬਾਈਕ ‘ਤੇ ਆ ਰਹੇ ਸਨ। ਜਦੋਂ ਉਹ ਗੁਰਦੁਆਰੇ ਕੋਲ ਪਹੁੰਚੇ ਤਾਂ ਦੂਜੇ ਪਾਸਿਓਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਦੇ ਬੇਟੇ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਬਾਈਕ ਸਵਾਰ ਤਿੰਨੋਂ ਲੜਕੇ ਹੇਠਾਂ ਡਿੱਗ ਗਏ ਤੇ ਗੰਭੀਰ ਜ਼ਖਮੀ ਹੋ ਗਏ। ਲੋਕਾਂ ਦੀ ਮਦਦ ਨਾਲ ਉਸ ਨੇ ਤਿੰਨਾਂ ਲੜਕਿਆਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਭਰਤੀ ਕਰਵਾਇਆ ਪਰ ਇਲਾਜ ਦੌਰਾਨ ਉਸ ਦੇ ਬੇਟੇ ਦੀ ਮੌਤ ਹੋ ਗਈ। ਪਰ ਇਲਾਜ ਦੌਰਾਨ ਸ਼ਿੰਦਾ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਦੂਜੇ ਪਾਸੇ ਪਿਤਾ ਦੇ ਬਿਆਨਾਂ ‘ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।