ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਐਨ.ਡੀ.ਪੀ.ਐਸ. ਮਾਮਲੇ ‘ਚ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਗਭਗ 11 ਵਜੇ ਸ਼ੁਰੂ ਕੀਤੀ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਦੋਸ਼ ਬਹੁਤ ਗੰਭੀਰ ਹਨ। ਪਰ, ਤੱਥਾਂ ਅਤੇ ਹਾਲਾਤਾਂ ਵਿੱਚ ਅਸੀਂ ਸਹਿਮਤ ਨਹੀਂ ਹਾਂ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ।
ਇਸਦਾ ਨਾਲ ਹੀ ਸੁਪਰੀਮ ਕੋਰਟ ਵਿੱਚ ਸ਼ੁਰੂ ਹੋਈ ਬਹਿਸ ਦੌਰਾਨ ਪੰਜਾਬ ਸਰਕਾਰ ਦਾ ਪੱਖ ਪੇਸ਼ ਕਰਨ ਲਈ ਸੀਨੀਅਰ ਵਕੀਲ ਸਿਧਾਰਥ ਲੂਥਰਾ ਅਤੇ ਵਿਕਰਮ ਚੌਧਰੀ ਪੁੱਜੇ। ਇਸ ਦੇ ਨਾਲ ਹੀ ਵਿਧਾਇਕ ਖਹਿਰਾ (Sukhpal Singh Khaira) ਦਾ ਪੱਖ ਪੇਸ਼ ਕਰਨ ਲਈ ਸੀਨੀਅਰ ਵਕੀਲ ਪੀ.ਐਸ.ਪਟਵਾਲੀਆ ਪਹੁੰਚੇ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਵਾਲ ਉਠਾਇਆ ਕਿ ਸੁਖਪਾਲ ਖਹਿਰਾ ਖ਼ਿਲਾਫ਼ ਪਹਿਲੀ ਵਾਰ ਚਾਰਜਸ਼ੀਟ ਦਾਇਰ ਕਿਉਂ ਨਹੀਂ ਕੀਤੀ ਗਈ?
ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐਮ ਤ੍ਰਿਵੇਦੀ ਨੇ ਦੋਵਾਂ ਧਿਰਾਂ ਦੇ ਵਕੀਲਾਂ ਦੀ ਸੁਣਵਾਈ ਕੀਤੀ। ਜਿਸ ਤੋਂ ਬਾਅਦ ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਾਈਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਦੇ ਇੱਛੁਕ ਨਹੀਂ ਹਨ। ਐੱਸ.ਐੱਲ.ਪੀ ਖਾਰਜ ਕੀਤੀ ਜਾਂਦੀ ਹੈ |