Friday, October 18, 2024
Google search engine
Homelatest Newsਸਰਕਾਰੀ ਬੱਸਾਂ ’ਚ ਸਫ਼ਰ ਕਰਨਾ ਹੋਵੇਗਾ ਔਖਾ

ਸਰਕਾਰੀ ਬੱਸਾਂ ’ਚ ਸਫ਼ਰ ਕਰਨਾ ਹੋਵੇਗਾ ਔਖਾ

ਪੰਜਾਬ ਵਿਚ ਆਧਾਰ ਕਾਰਡ ’ਤੇ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਸਰਕਾਰੀ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਇਹ ਐਲਾਨ ਕੀਤਾ ਹੈ ਕਿ ਸਰਕਾਰੀ ਬੱਸ ਅੰਦਰ ਤੈਅ ਸੀਟਾਂ ਤੋਂ ਇਲਾਵਾ ਇਕ ਵੀ ਸਵਾਰੀ ਫਾਲਤੂ ਨਹੀਂ ਬੈਠਾਈ ਜਾਵੇਗੀ। ਇਸ ਲਈ ਬਕਾਇਦਾ ਬੱਸਾਂ ’ਤੇ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਰੋਡਵੇਜ਼/ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕਿਹਾ ਹੈ ਕਿ ਕੇਂਦਰ ਵਿਚ ਭਾਜਪਾ ਸਰਕਾਰ ਟ੍ਰੈਫਿਕ ਨਿਯਮਾਂ ਵਿਚ ਸੋਧ ਦੇ ਨਾਮ ’ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ’ਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ, ਜਿਸ ਦਾ ਪੂਰੇ ਭਾਰਤ ਵਿਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਅੰਦਰ ਬੱਸਾਂ ਵਿਚ ਤੈਅ ਹੱਦ ਤੋਂ ਕਿਤੇ ਵੱਧ ਸਵਾਰੀਆਂ ਸਫ਼ਰ ਕਰਦੀਆਂ ਹਨ ਪਰ ਹੁਣ ਭਵਿੱਖ ’ਚ ਅਜਿਹਾ ਨਹੀਂ ਕੀਤਾ ਜਾਵੇਗਾ ਤੇ ਨਿਯਮਾਂ ਅਨੁਸਾਰ ਸਵਾਰੀਆਂ ਚੜ੍ਹਾਈਆਂ ਜਾਣਗੀਆਂ। ਹਾਲਾਂਕਿ ਮੁਲਾਜ਼ਮਾਂ ਵਲੋਂ ਆਪ ਮੁਹਾਰੇ ਲਏ ਗਏ ਇਸ ਫ਼ੈਸਲੇ ’ਤੇ ਸਰਕਾਰ ਦਾ ਅਜੇ ਤਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਮੁਲਾਜ਼ਮਾਂ ਵੱਲੋਂ 52 ਸੀਟਾਂ ਵਾਲੀ ਬੱਸ ਵਿਚ ਅੱਜ ਤੋਂ 52 ਸਵਾਰੀਆਂ ਨੂੰ ਹੀ ਸਫ਼ਰ ਕਰਵਾਇਆ ਜਾਵੇਗਾ ਅਤੇ ਲੁਧਿਆਣਾ ਵਿਖੇ ਟਰੱਕ ਯੂਨੀਅਨਾਂ ਅਤੇ ਪਨਬੱਸ ਪੀ. ਆਰ. ਟੀ. ਸੀ. ਦੀ ਕੰਨਵੈਨਸ਼ਨ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਯੂਨੀਅਨ ਦੀਆਂ ਹੋਰ ਵੀ ਕਈ ਮੰਗਾਂ ਹਨ ਜਿਸ ਦੇ ਚੱਲਦੇ ਆਉਣ ਵਾਲੇ ਸਮੇਂ ’ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਕਤ ਮੁਲਾਜ਼ਮਾਂ ਦਾ ਆਖਣਾ ਹੈ ਫਰੀ ਸਫ਼ਰ ਹੋਣ ਕਾਰਣ ਜਿੱਥੇ ਵੱਡੀ ਗਿਣਤੀ ਵਿਚ ਬੀਬੀਆਂ ਬੱਸਾਂ ਵਿਚ ਚੜ੍ਹਦੀਆਂ ਹਨ ਉਥੇ ਹੀ ਪੁਰਸ਼ ਸਵਾਰੀ ਵੀ ਬੱਸਾਂ ਵਿਚ ਚੜ੍ਹਦੀ ਹੈ ਜਿਸ ਕਾਰਣ ਕਈ ਵਾਰ ਸਵਾਰੀਆਂ ਖਿੜਕੀ ਵਿਚ ਵੀ ਲਟਕ ਜਾਂਦੀਆਂ ਹਨ। ਅਜਿਹੇ ਵਿਚ ਉਨ੍ਹਾਂ ਦੇ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਲੋਕ ਨਹੀਂ ਟਲਦੇ ’ਤੇ ਹਾਦਸੇ ਵਾਪਰ ਜਾਂਦੇ ਹਨ। ਲਿਹਾਜ਼ਾ ਹੁਣ ਉਨੀਆਂ ਹੀ ਸਵਾਰੀਆਂ ਬੱਸ ਵਿਚ ਬਿਠਾਈਆਂ ਜਾਣਗੀਆਂ ਜਿੰਨੀਆਂ ਬੱਸ ਅੰਦਰ ਸੀਟਾਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments