ਸ਼ਹਿਰੀ ਹਵਾਬਾਜ਼ੀ ਮੰਤਰਾਲੇ (Ministry of Civil Aviation) ਨੇ ਏਅਰ ਇੰਡੀਆ (Air India) ਨੂੰ ਭਾਰੀ ਜੁਰਮਾਨਾ ਲਾਇਆ ਹੈ। ਡੀਜੀਸੀਏ (Directorate General of Civil Aviation (DGCA) ਨੇ ਹਵਾਈ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਲਈ ਏਅਰ ਇੰਡੀਆ ‘ਤੇ 1.10 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਸੁਰੱਖਿਆ ਨਿਯਮਾਂ (Security rules) ਦੀ ਲਗਾਤਾਰ ਉਲੰਘਣਾ ਦੇ ਕਾਰਨ ਏਅਰਲਾਈਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।
ਡੀਜੀਸੀਏ ਨੇ ਮਹੱਤਵਪੂਰਨ ਲੰਬੀ ਦੂਰੀ ਵਾਲੇ ਰੂਟਾਂ ‘ਤੇ ਏਅਰ ਇੰਡੀਆ ਦੁਆਰਾ ਸੰਚਾਲਿਤ ਉਡਾਣਾਂ ਵਿੱਚ ਸੁਰੱਖਿਆ ਉਲੰਘਣਾਵਾਂ ਦੇ ਦੋਸ਼ਾਂ ‘ਤੇ ਲਾਗੂ ਕਰਨ ਦੀ ਕਾਰਵਾਈ ਵੀ ਸ਼ੁਰੂ ਕੀਤੀ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਅਜੇ ਤੱਕ ਜੁਰਮਾਨੇ ਦੇ ਵੇਰਵੇ ਅਤੇ ਖਾਸ ਘਟਨਾ ਦਾ ਖੁਲਾਸਾ ਨਹੀਂ ਕੀਤਾ ਹੈ ਜਿਸ ਲਈ ਇਹ ਜੁਰਮਾਨਾ ਲਗਾਇਆ ਗਿਆ ਹੈ। ਹਾਲ ਹੀ ‘ਚ ਏਅਰ ਇੰਡੀਆ ਦੀਆਂ ਉਡਾਣਾਂ ‘ਚ ਬੇਨਿਯਮੀਆਂ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਇਸ ਕਾਰਨ ਸੁਰੱਖਿਆ ਦੀ ਉਲੰਘਣਾ ਕਰਨ ‘ਤੇ 1.10 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ।