Thursday, October 17, 2024
Google search engine
HomeCrimeਕਪੂਰਥਲਾ ਤੋਂ ਵੱਡੀ ਖ਼ਬਰ ! ਸਿਵਲ ਹਸਪਤਾਲ 'ਚ 21 ਸਾਲਾ ਨੌਜਵਾਨ ਦਾ...

ਕਪੂਰਥਲਾ ਤੋਂ ਵੱਡੀ ਖ਼ਬਰ ! ਸਿਵਲ ਹਸਪਤਾਲ ‘ਚ 21 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਦਹਿਸ਼ਤ ਦਾ ਮਾਹੌਲ

ਪਿੰਡ ਤਲਵੰਡੀ ਮਹਿਮਾ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੇਰ ਸ਼ਾਮ ਦੋ ਗੁੱਟਾਂ ਵਿਚ ਲੜਾਈ ਹੋ ਗਈ ਸੀ, ਜਿਸ ‘ਚ ਰਾਜਕੁਮਾਰ ਦੇ ਸਿਰ ‘ਤੇ ਸੱਟਾਂ ਲੱਗਣ ਕਾਰਨ ਉਸ ਦਾ ਲੜਕਾ ਜਸਪ੍ਰੀਤ ਸਿੰਘ ਆਪਣੇ ਪਿਤਾ ਨੂੰ ਸਿਵਲ ਹਸਪਤਾਲ ਕਪੂਰਥਲਾ ਐਮਰਜੈਂਸੀ ਵਾਰਡ ‘ਚ ਇਲਾਜ ਲਈ ਲੈ ਕੇ ਆਇਆ ਸੀ।

ਸਿਵਲ ਹਸਪਤਾਲ ਕਪੂਰਥਲਾ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਐਮਰਜੈਂਸੀ ਵਾਰਡ ਦੇ ਬਾਹਰ ਲੜਾਈ ਝਗੜੇ ‘ਚ ਜ਼ਖ਼ਮੀ ਹੋਏ ਆਪਣੇ ਪਿਤਾ ਦਾ ਇਲਾਜ ਕਰਵਾਉਣ ਆਏ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।ਸਿਵਲ ਹਸਪਤਾਲ ਕਪੂਰਥਲਾ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਐਮਰਜੈਂਸੀ ਵਾਰਡ ਦੇ ਬਾਹਰ ਲੜਾਈ ਝਗੜੇ ‘ਚ ਜ਼ਖ਼ਮੀ ਹੋਏ ਆਪਣੇ ਪਿਤਾ ਦਾ ਇਲਾਜ ਕਰਵਾਉਣ ਆਏ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।

ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮਹਿਮਾ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੇਰ ਸ਼ਾਮ ਦੋ ਗੁੱਟਾਂ ਵਿਚ ਲੜਾਈ ਹੋ ਗਈ ਸੀ, ਜਿਸ ‘ਚ ਰਾਜਕੁਮਾਰ ਦੇ ਸਿਰ ‘ਤੇ ਸੱਟਾਂ ਲੱਗਣ ਕਾਰਨ ਉਸ ਦਾ ਲੜਕਾ ਜਸਪ੍ਰੀਤ ਸਿੰਘ ਆਪਣੇ ਪਿਤਾ ਨੂੰ ਸਿਵਲ ਹਸਪਤਾਲ ਕਪੂਰਥਲਾ ਐਮਰਜੈਂਸੀ ਵਾਰਡ ‘ਚ ਇਲਾਜ ਲਈ ਲੈ ਕੇ ਆਇਆ ਸੀ। ਇਸੇ ਦੌਰਾਨ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਜਸਪ੍ਰੀਤ ਸਿੰਘ ‘ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦ ਉਹ ਕਾਰ ‘ਚ ਐਮਰਜੈਂਸੀ ਵਾਰਡ ਦੇ ਬਾਹਰ ਬੈਠਾ ਸੀ। ਦੱਸਿਆ ਜਾਂਦਾ ਹੈ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਗਰਦਨ ‘ਤੇ ਵਾਰ ਕੀਤੇ, ਜਿਸ ਕਾਰਨ ਜਸਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ (ਡੀ) ਸਰਬਜੀਤ ਰਾਏ, ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ, ਐਸਐਚਓ ਥਾਣਾ ਸਿਟੀ ਅਰਬਨ ਸਟੇਟ ਮਨਜੀਤ ਸਿੰਘ ਮੌਕੇ ‘ਤੇ ਪੁੱਜੇ ਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ‘ਚ ਰਖਵਾ ਦਿੱਤਾ ਹੈ। ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ 8 ਮੁਲਜ਼ਮਾਂ ਖਿਲਾਫ ਬਾਈਨੇਮ ਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments