ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ‘ਤੇ ਐੱਸਐੱਸਪੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਅਧਿਕਾਰੀ ਪਹੁੰਚ ਗਏ। ਗੁਰਪ੍ਰੀਤ ਸਿੰਘ ਗੋਪੀ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਕਰੀਬੀ ਦੱਸੇ ਜਾ ਰਹੇ ਹਨ।
ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਵਾਸੀ ਚੋਹਲਾ ਸਾਹਿਬ ਦੀ ਗੋਲ਼ੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੀ ਕਾਰ ਗੋਇੰਦਵਾਲ ਸਾਹਿਬ ਦੇ ਕੋਲ ਰੇਲਵੇ ਫਾਟਕ ਨੇੜੇ ਰੁਕੀ ਸੀ, ਜਿਸ ਦੌਰਾਨ ਕਾਰ ‘ਚ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਗੁਰਪ੍ਰੀਤ ਸਿੰਘ ਗੋਪੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ‘ਤੇ ਐੱਸਐੱਸਪੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਅਧਿਕਾਰੀ ਪਹੁੰਚ ਗਏ। ਗੁਰਪ੍ਰੀਤ ਸਿੰਘ ਗੋਪੀ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਕਰੀਬੀ ਦੱਸੇ ਜਾ ਰਹੇ ਹਨ।