Thursday, October 17, 2024
Google search engine
HomeDeshLok Sabha Election: ਅਮਿਤ ਸ਼ਾਹ ਦੀ ਗੱਡੀ ਦੇ ਨੰਬਰ 'ਚ ਲੁਕਿਆ ਵੱਡਾ...

Lok Sabha Election: ਅਮਿਤ ਸ਼ਾਹ ਦੀ ਗੱਡੀ ਦੇ ਨੰਬਰ ‘ਚ ਲੁਕਿਆ ਵੱਡਾ ਰਾਜ਼ !

ਕੇਂਦਰੀ ਮੰਤਰੀ ਅਮਿਤ ਸ਼ਾਹ(Amit Shah) ਦੀ ਕਾਰ ਦੀ ਫੋਟੋ ਇਸ ਵੇਲੇ ਸੋਸ਼ਲ ਮੀਡੀਆ ਉੱਤੇ ਜਮ ਕੇ ਵਾਇਰਲ ਹੋ ਰਹੀ ਹੈ ਜਿਸ ਦੀ ਵਜ੍ਹਾ ਕਾਰ ਦਾ ਮਾਡਲ, ਰੰਗ ਜਾਂ ਕੰਪਨੀ ਨਹੀਂ ਸਗੋਂ ਇਸ ਦੀ ਅਸਲ ਵਜ੍ਹਾ ਇਸ ਕਾਰ ਦਾ ਨੰਬਰ ਹੈ। ਦਰਅਸਲ, ਗ੍ਰਹਿ ਮੰਤਰੀ ਅਮਿਤ ਸ਼ਾਹ ਇੱਕ ਬੈਠਕ ਵਿੱਚ ਸ਼ਾਮਲ ਹੋਣ ਲਈ ਭਾਰਤੀ ਜਨਤਾ ਪਾਰਟੀ(BJP) ਦੇ ਦਫ਼ਤਰ ਪਹੁੰਚੇ ਸੀ ਜਿਸ ਮੌਕੇ ਉਨ੍ਹਾਂ ਦੀ ਗੱਡੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਜੋ ਕਿ ਨਿਊਜ਼ ਏਜੰਸੀ ਏਐਨਆਈ ਵੱਲੋਂ ਸਾਂਝੀਆਂ ਕੀਤੀਆਂ ਗਈ ਇਸ ਤੋਂ ਬਾਅਦ ਇਹ ਫੋਟੋ ਸੋਸ਼ਲ ਮੀਡੀਆ ਉੱਤੇ ਜਮ ਕੇ ਵਾਇਰਲ ਹੋਣ ਲੱਗੀਆਂ। ਗੱਡੀ ਦੇ ਨੰਬਰ ਵਿੱਚ CAA ਹੋਣ ਦੇ ਕਾਰਨ ਲੋਕਾਂ ਨੇ ਇਸ ਨੂੰ ਰੱਜੇ ਕੇ ਸਾਂਝਾ ਕੀਤਾ ਤੇ ਆਪਣੀ ਪ੍ਰਤੀਕਿਰਿਆ ਦਿੱਤੀ।

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਾਰ ਦਾ ਨੰਬਰ DL 1 CAA 4221 ਹੈ। ਇਸ ਨੂੰ ਲੈ ਕੇ ਲੋਕ ਆਪਣੀ ਪ੍ਰਤੀਕਿਰਿਆ ਦੇਣ ਲੱਗੇ। ਇੱਕ ਯੂਜ਼ਰ ਨੇ ਲਿਖਿਆ, ਮਤਲਬ ਸਏਏ ਜ਼ਰੂਰ ਲਾਗੂ ਹੋਵੇਗਾ। ਉੱਥੇ ਹੀ ਦੂਜੇ ਨੇ ਲਿਖਿਆ ਕਿ ਸੀਏਏ ਹਮੇਸ਼ਾ ਤੋਂ ਉਨ੍ਹਾਂ ਦੇ ਦਿਮਾਗ਼ ਵਿੱਚ ਸੀ।

‘ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਏਏ ਨੂੰ ਲੈ ਜਾਰੀ ਹੋ ਜਾਵੇਗੀ ਨੋਟੀਫਿਕੇਸ਼ਨ’

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ  10 ਫਰਵਰੀ ਨੂੰ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਏਏ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਨੂੰ ਲਾਗੂ ਕੀਤਾ ਜਾਵੇਗਾ। ਪਿਛਲੇ ਸਾਲ ਦਸੰਬਰ ਵਿੱਚ ਪੱਛਮੀ ਬੰਗਾਲ ਦੀ ਆਪਣੀ ਫੇਰੀ ਦੌਰਾਨ, ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ CAA ਨੂੰ ਲਾਗੂ ਕਰਨ ਤੋਂ ਕੋਈ ਨਹੀਂ ਰੋਕ ਸਕਦਾ।  ਅਮਿਤ ਸ਼ਾਹ ਨੇ ਕਿਹਾ ਸੀ ਕਿ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸੀਏਏ ਕਿਸੇ ਵੀ ਵਿਅਕਤੀ ਦੀ ਨਾਗਰਿਕਤਾ ਨਹੀਂ ਖੋਹੇਗਾ। ਇਸ ਦਾ ਮਕਸਦ ਸਿਰਫ਼ ਧਾਰਮਿਕ ਅੱਤਿਆਚਾਰ ਦਾ ਸਾਹਮਣਾ ਕਰ ਰਹੇ ਪਾਕਿਸਤਾਨੀ, ਅਫ਼ਗਾਨ ਅਤੇ ਬੰਗਲਾਦੇਸ਼ੀ ਘੱਟ ਗਿਣਤੀਆਂ ਨੂੰ ਨਾਗਰਿਕਤਾ ਦੇਣਾ ਹੈ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments