ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਬਿਹਤਰੀ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦੇ ਘਰ ਔਲਾਦ ਦੇ ਆਉਣ ਦੀ ਖੁਸ਼ੀ ਅਤੇ ਉਸ ਦੀ ਚੜ੍ਹਦੀਕਲਾ ਲਈ ਮਾਤਾ ਹਰਪਾਲ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਰਦਾਸ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇਸ ਮੌਕੇ ਮਾਤਾ ਹਰਪਾਲ ਕੌਰ ਨੇ ਲੰਗਰ ਘਰ ਵਿਚ ਸੇਵਾ ਵੀ ਕੀਤੀ।ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਗੁਰੂ ਚਰਨਾਂ ‘ਚ ਅਰਦਾਸ ਕਰਨ ਲਈ ਪੁੱਜੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਬਿਹਤਰੀ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ।