ਦੇਰ ਰਾਤ ਕਪੂਰਥਲਾ-ਕਾਲਾ ਸੰਘਿਆਂ ਰੋਡ ‘ਤੇ ਸਥਿਤ ਬਿਜਲੀ ਘਰ ਨੇੜੇ ਇਕ ਚੱਲਦੇ ਟਰੱਕ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਟਰੱਕ ਚਾਲਕ ਨੇ ਛਾਲ ਮਾਰ ਦਿੱਤੀ ਜਦੋਂਕਿ ਪਿੱਛੇ ਆ ਰਹੇ ਵਾਹਨ ਟਰੱਕ ਦੇ ਕਾਫੀ ਪਿੱਛੇ ਰੁਕ ਗਏ। ਰਾਹਗੀਰਾਂ ਨੇ ਇਸ ਘਟਨਾ ਦੀ ਸੂਚਨਾ ਸਬੰਧਤ ਥਾਣੇ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ।
ਕਪੂਰਥਲਾ ਕਾਲਾ ਸੰਘਿਆ ਰੋਡ ‘ਤੇ ਦੇਰ ਰਾਤ ਚੱਲਦੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ ਜਿਸ ਵਿਚ ਟਰੱਕ ਡਰਾਈਵਰ ਨੇ ਸਮੇਂ ਸਿਰ ਟਰੱਕ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਤੇ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ ਦੇਰ ਰਾਤ ਕਪੂਰਥਲਾ-ਕਾਲਾ ਸੰਘਿਆਂ ਰੋਡ ‘ਤੇ ਸਥਿਤ ਬਿਜਲੀ ਘਰ ਨੇੜੇ ਇਕ ਚੱਲਦੇ ਟਰੱਕ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਟਰੱਕ ਚਾਲਕ ਨੇ ਛਾਲ ਮਾਰ ਦਿੱਤੀ ਜਦੋਂਕਿ ਪਿੱਛੇ ਆ ਰਹੇ ਵਾਹਨ ਟਰੱਕ ਦੇ ਕਾਫੀ ਪਿੱਛੇ ਰੁਕ ਗਏ। ਰਾਹਗੀਰਾਂ ਨੇ ਇਸ ਘਟਨਾ ਦੀ ਸੂਚਨਾ ਸਬੰਧਤ ਥਾਣੇ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ।
ਸੂਚਨਾ ਮਿਲਦੇ ਹੀ ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਂਕੀ ਕਾਲਾ ਸੰਘਿਆਂ ਦੇ ਇੰਚਾਰਜ ਸਰਬਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਮੌਕੇ ‘ਤੇ ਪਹੁੰਚਦੇ ਹੀ ਫਾਇਰ ਬ੍ਰਿਗੇਡ ਵਿਭਾਗ ਨੂੰ ਵੀ ਸੂਚਨਾ ਦਿੱਤੀ ਗਈ। ਨਕੋਦਰ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਮੰਗਵਾਈ ਗਈ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਘਟਨਾ ਦੀ ਜਾਂਚ ਕਰ ਰਹੇ ਕਾਲਾ ਸੰਘਿਆ ਚੌਕੀ ਦੇ ਇੰਚਾਰਜ ਐਸ.ਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਬਲਜੀਤ ਸਿੰਘ ਵਾਸੀ ਕਪੂਰਥਲਾ ਬੀਤੀ ਦੇਰ ਸ਼ਾਮ ਜਲੰਧਰ ਦੇ ਜਮਸ਼ੇਰ ਇਲਾਕੇ ‘ਚ ਖਾਦ ਅਨਲੋਡ ਕਰਨ ਗਿਆ ਸੀ। ਰਾਤ ਨੂੰ ਵਾਪਸ ਆਉਂਦੇ ਸਮੇਂ ਸ਼ਾਰਟ ਸਰਕਟ ਕਾਰਨ ਟਰੱਕ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਟਰੱਕ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਜਦਕਿ ਟਰੱਕ ਦੀ ਬਾਡੀ ਨੂੰ ਬਚਾ ਲਿਆ ਗਿਆ ਹੈ ਅਤੇ ਡਰਾਈਵਰ ਵੀ ਸੁਰੱਖਿਅਤ ਹੈ।