ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੇ ਬੇਟੇ ਅੱਬਾਸ ਅੰਸਾਰੀ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅਸਲਾ ਲਾਇਸੈਂਸ ਮਾਮਲੇ ਵਿਚ ਅੱਜ ਅੱਬਾਸ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਵਾਰਾਣਾਸੀ ਦੇ ਐੱਮਪੀ ਐਮਐਲਏ ਕੋਰਟ ਨੇ ਮੁਖਤਾਰ ਅੰਸਾਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਮੁਖਤਾਰ ਨੂੰ ਫ਼ਰਜ਼ੀ ਤਰੀਕੇ ਨਾਲ ਅਸਲਾ ਲਾਇਸੈਂਸ ਹਾਸਿਲ ਕਰਨ ਲਈ ਇਹ ਸਜ਼ਾ ਸੁਣਾਈ ਸੀ। ਜ਼ਿਕਰਯੋਗ ਹੈ ਕਿ ਡੀਐਮ ਵੱਲੋਂ ਦੋ ਹਥਿਆਰਾਂ ਦੇ ਲਾਇਸੈਂਸ ਰੱਦ ਕੀਤੇ ਜਾਣ ਤੋਂ ਬਾਅਦ ਮੁਖਤਾਰ ਨੇ ਹਥਿਆਰ ਜਮ੍ਹਾਂ ਨਹੀਂ ਕਰਵਾਏ ਸਨ। ਇਸ ਤੋਂ ਬਾਅਦ 9 ਅਪ੍ਰੈਲ 2021 ਨੂੰ ਮੁਹੰਮਦਾਬਾਦ ਥਾਣੇ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।