ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੂੰ ਈਡੀ ਨੇ ਹਾਲ ਹੀ ਵਿਚ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ 15 ਮਾਰਚ ਨੂੰ ਦਿੱਲੀ ਲਿਆਂਦਾ ਗਿਆ ਸੀ। ਸੂਤਰਾਂ ਮੁਤਾਬਿਕ ਕਵਿਤਾ ਨੇ ਸੁਪਰੀਮ ਕੋਰਟ ‘ਚ ਪਾਈ ਆਪਣੀ ਪਟੀਸ਼ਨ ‘ਚ ਆਪਣੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਸੀ।
ਬੀਆਰਐੱਸ ਐੱਮਐੱਲਸੀ ਕੇ ਕਵਿਤਾ ਨੇ ਆਪਣੀ ਗ੍ਰਿਫਤਾਰੀ ਦੇ ਮੱਦੇਨਜ਼ਰ ਦਿੱਲੀ ਆਬਕਾਰੀ ਬੇਨਿਯਮੀਆਂ ਕੇਸ ਵਿਚ ਈਡੀ ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਜ਼ਿਕਰਯੋਗ ਹੈ ਕਿ ਬੀਆਰਐੱਸ ਨੇਤਾ ਕੇ ਕਵਿਤਾ ਨੇ ਦਿੱਲੀ ਸ਼ਰਾਬ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।