Thursday, October 17, 2024
Google search engine
HomeDesh'ਮੈਨੂੰ ਟਿਕਟ ਮਿਲੀ ਹੈ', ਸਿਆਸਤ 'ਚ ਕਿਸ ਪਾਰਟੀ ਵੱਲੋਂ ਜ਼ੋਰ ਦਿਖਾਏਗੀ ਉਰਵਸ਼ੀ...

‘ਮੈਨੂੰ ਟਿਕਟ ਮਿਲੀ ਹੈ’, ਸਿਆਸਤ ‘ਚ ਕਿਸ ਪਾਰਟੀ ਵੱਲੋਂ ਜ਼ੋਰ ਦਿਖਾਏਗੀ ਉਰਵਸ਼ੀ ਰੌਤੇਲਾ? JNU ਰਿਲੀਜ਼ ਹੋਣ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ

ਸਿਨੇਮਾ ਜਗਤ ਦੀ ਮਸ਼ਹੂਰ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੀ ਆਉਣ ਵਾਲੀ ਫਿਲਮ ‘ਜਹਾਂਗੀਰ ਨੈਸ਼ਨਲ ਯੂਨੀਵਰਸਿਟੀ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਉਰਵਸ਼ੀ ਰੌਤੇਲਾ ਨੇ ਰਾਜਨੀਤੀ ਨਾਲ ਜੁੜਿਆ ਵੱਡਾ ਬਿਆਨ ਦਿੱਤਾ ਹੈ।

ਸਿਨੇਮਾ ਜਗਤ ਦੀ ਮਸ਼ਹੂਰ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੀ ਆਉਣ ਵਾਲੀ ਫਿਲਮ ‘ਜਹਾਂਗੀਰ ਨੈਸ਼ਨਲ ਯੂਨੀਵਰਸਿਟੀ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਉਰਵਸ਼ੀ ਰੌਤੇਲਾ ਨੇ ਰਾਜਨੀਤੀ ਨਾਲ ਜੁੜਿਆ ਵੱਡਾ ਬਿਆਨ ਦਿੱਤਾ ਹੈ।

ਉਰਵਸ਼ੀ ਰੌਤੇਲਾ ਮੰਨੀ-ਪ੍ਰਮੰਨੀ ਮਾਡਲ ਤੇ ਅਦਾਕਾਰਾ ਹੈ। ਹੇਟ ਸਟੋਰੀ 4, ਗ੍ਰੇਟ ਗ੍ਰੈਂਡ ਮਸਤੀ, ਸਨਮ ਰੇ ਤੇ ਵਰਜਿਨ ਭਾਨੂਪ੍ਰਿਆ ਵਰਗੀਆਂ ਫਿਲਮਾਂ ਵਿਚ ਕੰਮ ਕਰ ਚੁੱਕੀ ਉਰਵਸ਼ੀ ਨੂੰ ਇੰਡਸਟਰੀ ‘ਚ ਆਇਆਂ ਕਰੀਬ 11 ਸਾਲ ਹੋ ਗਏ ਹਨ। ਅਦਾਕਾਰੀ ਅਤੇ ਖ਼ੂਬਸੂਰਤੀ ਦਾ ਜਲਵਾ ਦਿਖਾਉਣ ਤੋਂ ਬਾਅਦ ਉਰਵਸ਼ੀ ਰਾਜਨੀਤੀ ਵਿਚ ਆਉਣ ਦੀ ਯੋਜਨਾ ਬਣਾ ਰਹੀ ਹੈ।

ਉਰਵਸ਼ੀ ਰੌਤੇਲਾ ਨੇ ਜੇਐਨਯੂ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਰਾਜਨੀਤੀ ਵਿਚ ਆਉਣ ਦੇ ਸੰਕੇਤ ਦਿੱਤੇ ਹਨ। ਇੰਨਾ ਹੀ ਨਹੀਂ ਅਦਾਕਾਰਾ ਦਾ ਕਹਿਣਾ ਹੈ ਕਿ ਉਸ ਨੂੰ ਚੋਣ ਲੜਨ ਲਈ ਟਿਕਟ ਵੀ ਮਿਲ ਗਈ ਹੈ। ਹਾਲਾਂਕਿ ਅਦਾਕਾਰਾ ਨੇ ਅਜੇ ਇਹ ਤੈਅ ਨਹੀਂ ਕੀਤਾ ਹੈ ਕਿ ਉਹ ਰਾਜਨੀਤੀ ਵਿਚ ਆਵੇਗੀ ਜਾਂ ਨਹੀਂ। ਹਾਲ ਹੀ ‘ਚ ਜਦੋਂ ਇੰਸਟੈਂਟ ਬਾਲੀਵੁੱਡ ਨਾਲ ਗੱਲਬਾਤ ਦੌਰਾਨ ਉਰਵਸ਼ੀ ਤੋਂ ਪੁੱਛਿਆ ਗਿਆ ਕਿ ਉਸ ਦੀ ਰਾਜਨੀਤੀ ‘ਚ ਕਿੰਨੀ ਦਿਲਚਸਪੀ ਹੈ ਤਾਂ ਅਦਾਕਾਰਾ ਨੇ ਇਸ ‘ਤੇ ਵੱਡਾ ਬਿਆਨ ਦਿੱਤਾ ਹੈ।

ਉਰਵਸ਼ੀ ਰੌਤੇਲਾ ਨੇ ਕਿਹਾ, ‘ਮੈਨੂੰ ਪਹਿਲਾਂ ਹੀ ਟਿਕਟ ਮਿਲ ਚੁੱਕੀ ਹੈ। ਫੈਸਲਾ ਮੈਨੂੰ ਕਰਨਾ ਹੋਵੇਗਾ ਕਿ ਮੈਂ ਰਾਜਨੀਤੀ ਦਾ ਹਿੱਸਾ ਬਣਾਂਗੀ ਜਾਂ ਨਹੀਂ।’ ਉਰਵਸ਼ੀ ਨੇ ਇਹ ਵੀ ਕਿਹਾ ਕਿ ਉਸ ਨੇ ਅਜੇ ਫੈਸਲਾ ਨਹੀਂ ਕੀਤਾ ਹੈ। ਉਸ ਨੇ ਪ੍ਰਸ਼ੰਸਕਾਂ ਨੂੰ ਕਿਹਾ ਕਿ ਉਹ ਦੱਸਣ ਕਿ ਉਸ ਨੂੰ ਰਾਜਨੀਤੀ ਵਿਚ ਆਉਣਾ ਚਾਹੀਦਾ ਹੈ ਜਾਂ ਨਹੀਂ। ਹਾਲਾਂਕਿ ਅਦਾਕਾਰ ਨੇ ਇਸ ਬਾਰੇ ਕੁਝ ਨਹੀਂ ਕਿਹਾ ਕਿ ਉਨ੍ਹਾਂ ਨੂੰ ਕਿਸ ਸਿਆਸੀ ਪਾਰਟੀ ਨੇ ਟਿਕਟ ਦਿੱਤੀ ਹੈ।

ਵਿਨੈ ਵਰਮਾ ਦੇ ਨਿਰਦੇਸ਼ਨ ਹੇਠ ਬਣੀ JNU ਵਿਚ ਦੱਸਿਆ ਜਾਵੇਗਾ ਕਿ ਕਿਵੇਂ ਯੂਨੀਵਰਸਿਟੀ ਦੇ ਅੰਦਰ ਦੇਸ਼ ਵਿਰੋਧੀ ਗਤੀਵਿਧੀਆਂ ਹੋ ਰਹੀਆਂ ਹਨ। ਫਿਲਮ ‘ਚ ਸਿਧਾਰਥ ਬੋਡਕਾ, ਉਰਵਸ਼ੀ ਰੌਤੇਲਾ, ਪੀਯੂਸ਼ ਮਿਸ਼ਰਾ, ਵਿਜੇ ਰਾਜ ਅਤੇ ਅਤੁਲ ਪਾਂਡੇ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਹਾਲ ਹੀ ‘ਚ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਜਿਸ ਨੇ ਲੋਕਾਂ ਦਾ ਕਾਫ਼ੀ ਧਿਆਨ ਖਿੱਚਿਆ ਸੀ। ਇਹ ਫਿਲਮ 5 ਅਪ੍ਰੈਲ 2024 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments