ਦਿੱਲੀ ਵਿਚ Welfare Schemes ਦਾ ਲਾਭ ਲੈ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਤਾਜ਼ਾ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਜਾਰੀ ਰਹਿਣਗੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਤੋਂ ਬਾਅਦ ਯੋਜਨਾ ਸਕੱਤਰ ਨਿਹਾਰਿਕਾ ਰਾਏ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ।

ਯੋਜਨਾ ਸਕੱਤਰ ਨੇ ਇਕ ਨੋਟ ਜਾਰੀ ਕਰਦਿਆਂ ਕਿਹਾ, “ਕੁਝ ਲੋਕ ਦਿੱਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਸਬਸਿਡੀਆਂ ਬਾਰੇ ਅਫਵਾਹਾਂ ਫੈਲਾ ਰਹੇ ਹਨ। ਮੈਂ ਪੂਰੀ ਤਰ੍ਹਾਂ ਸਪੱਸ਼ਟ ਕਰਦੀ ਹਾਂ ਕਿ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਲਾਗੂ ਰਹਿਣਗੀਆਂ।”
ਨਾਲ ਹੀ ਦਿੱਲੀ ਸਰਕਾਰ ਨੇ ਲੋਕਾਂ ਨੂੰ ਗਲਤ ਜਾਣਕਾਰੀ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕੀਤੀ ਤੇ ਉਨ੍ਹਾਂ ਨੂੰ ਅਫਵਾਹ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਲਈ ਕਿਹਾ। ਕੁਝ ਲੋਕ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ।
ਦਿੱਲੀ ਸਰਕਾਰ ਦੀ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਕਾਨੂੰਨੀ ਪ੍ਰਕਿਰਿਆ ਹੈ, ਇਸ ਦਾ ਸਬਸਿਡੀ ਮਿਲਣ ਜਾਂ ਨਾ ਮਿਲਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਯੋਜਨਾਵਾਂ ਵਿਅਕਤੀਆਂ ‘ਤੇ ਆਧਾਰਿਤ ਨਹੀਂ ਹੁੰਦੀਆਂ ਸਗੋਂ ਨੀਤੀਆਂ ਅਤੇ ਬਜਟ ਦੀ ਵੰਡ ‘ਤੇ ਆਧਾਰਿਤ ਹੁੰਦੀਆਂ ਹਨ। ਕੁਝ ਲੋਕ ਸਿਆਸੀ ਲਾਹੇ ਲਈ ਜਾਣਬੁੱਝ ਕੇ ਸਬਸਿਡੀਆਂ ਬਾਰੇ ਭੰਬਲਭੂਸਾ ਫੈਲਾ ਰਹੇ ਹਨ। ਦਿੱਲੀ ਦੇ ਲੋਕਾਂ ਨੂੰ ਇਸ ਪਾਸੇ ਧਿਆਨ ਨਹੀਂ ਦੇਣਾ ਚਾਹੀਦਾ।
ਪਤਾ ਲੱਗਿਆ ਹੈ ਕਿ ਈਡੀ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਵੀਰਵਾਰ ਰਾਤ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਅਦਾਲਤ ਨੇ ਫਿਲਹਾਲ ਉਸ ਨੂੰ 28 ਮਾਰਚ ਤਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ।