ਦਿੱਲੀ ਹਾਈ ਕੋਰਟ ਤੋਂ ਝਟਕਾ ਮਿਲਣ ਤੋਂ ਬਾਅਦ ਹੁਣ ਇਨਕਮ ਟੈਕਸ ਵਿਭਾਗ ਨੇ ਕਾਂਗਰਸ ਨੂੰ ਨਵੀਂ ਟੈਂਸ਼ਨ ਦੇ ਦਿੱਤੀ ਹੈ। ਆਈਟੀ ਵਿਭਾਗ ਨੇ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਜਾਰੀ ਕੀਤਾ ਹੈ। ਤਾਜ਼ਾ ਨੋਟਿਸ ਵਿੱਚ ਕਾਂਗਰਸ ਤੋਂ 2017-18 ਤੋਂ 2020-21 ਦੇ ਟੈਕਸ ਦੇ ਰੂਪ ਵਿੱਚ ਜੁਰਮਾਨੇ ਅਤੇ ਵਿਆਜ ਸਮੇਤ ਇਸ ਰਕਮ ਦੀ ਮੰਗ ਕੀਤੀ ਗਈ ਹੈ। ਇਸ ਕਾਰਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ।
ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਲ੍ਹ ਦਿੱਲੀ ਹਾਈ ਕੋਰਟ ਨੇ ਇੱਕ ਪਟੀਸ਼ਨ ਖਾਰਜ ਕਰ ਦਿੱਤੀ ਤੇ ਹੁਣ ਇਨਕਮ ਟੈਕਸ ਵਿਭਾਗ ਨੇ ਪਾਰਟੀ ਨੂੰ ਨਵਾਂ ਤਣਅ ਦੇ ਦਿੱਤਾ ਹੈ। ਦਰਅਸਲ, ਆਈਟੀ ਵਿਭਾਗ ਨੇ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਜਾਰੀ ਕੀਤਾ ਹੈ।
ਇਨਕਮ ਟੈਕਸ ਵਿਭਾਗ ਦੇ ਤਾਜ਼ਾ ਨੋਟਿਸ ‘ਚ ਕਾਂਗਰਸ ਤੋਂ ਟੈਕਸ ਦੇ ਰੂਪ ‘ਚ ਇਹ ਰਕਮ 2017-18 ਤੋਂ 2020-21 ਦੇ ਮੁਲਾਂਕਣ ਸਾਲ ਲਈ ਜੁਰਮਾਨੇ ਅਤੇ ਵਿਆਜ ਸਮੇਤ ਮੰਗੀ ਗਈ ਹੈ। ਇਸ ਕਾਰਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ।
ਮਾਹਿਰਾਂ ਮੁਤਾਬਕ ਟੈਕਸ ਦੀ ਇਹ ਰਕਮ ਹੋਰ ਵਧ ਸਕਦੀ ਹੈ। ਇਨਕਮ ਟੈਕਸ ਵਿਭਾਗ ਇਸ ਸਮੇਂ ਕਾਂਗਰਸ ਦੀ ਸਾਲ 2021-22 ਤੋਂ 2024-25 ਤੱਕ ਦੀ ਆਮਦਨ ਦੀ ਮੁੜ ਮੁਲਾਂਕਣ ਰਿਪੋਰਟ ਦੀ ਉਡੀਕ ਕਰ ਰਿਹਾ ਹੈ।
ਕੱਲ੍ਹ ਦਿੱਲੀ ਹਾਈ ਕੋਰਟ ਨੇ ਵੀ ਕਾਂਗਰਸ ਨੂੰ ਝਟਕਾ ਦਿੱਤਾ ਹੈ। ਕਾਂਗਰਸ ਵੱਲੋਂ ਟੈਕਸ ਅਥਾਰਟੀਆਂ ਵੱਲੋਂ ਚਾਰ ਸਾਲਾਂ ਤੋਂ ਟੈਕਸ ਮੁੜ ਮੁਲਾਂਕਣ ਦੀ ਕਾਰਵਾਈ ਸ਼ੁਰੂ ਕਰਨ ਵਿਰੁੱਧ ਦਾਇਰ ਪਟੀਸ਼ਨ ਨੂੰ ਹਾਈ ਕੋਰਟ ਨੇ ਕੱਲ੍ਹ ਰੱਦ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਵੀ ਕਾਂਗਰਸ ਦੀਆਂ ਕਈ ਪਟੀਸ਼ਨਾਂ ਹਾਈ ਕੋਰਟ ਵੱਲੋਂ ਖਾਰਜ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚ ਕਾਂਗਰਸ ਨੇ 2014 ਤੋਂ 2017 ਤੱਕ ਟੈਕਸ ਮੁਲਾਂਕਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਵਿਰੋਧ ਕੀਤਾ ਸੀ। ਹਾਈਕੋਰਟ ਨੇ ਕਿਹਾ ਸੀ ਕਿ ਇਨਕਮ ਟੈਕਸ ਵਿਭਾਗ ਨੇ ਇਸ ਕਾਰਵਾਈ ਲਈ ਪਹਿਲੀ ਨਜ਼ਰੇ ਸਬੂਤ ਦਿੱਤੇ ਹਨ।