ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਤੋਂ ਇਲਾਵਾ ਦੇਸ਼ ਭਰ ਤੋਂ 15 ਨਾਮਜਦ ਮੈਂਬਰ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਪੰਜਾਂ ਤਖਤਾਂ ਦੇ ਜਥੇਦਾਰ ਵੀ ਇਸ ਜਨਰਲ ਹਾਊਸ ਦੇ ਮੈਂਬਰ ਹੁੰਦੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 2024-25 ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਠੀਕ ਇੱਕ ਵਜੇ ਆਰੰਭ ਹੋਵੇਗਾ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਬਜਟ 2024-25 ਪੇਸ਼ ਕਰਨਗੇ। ਇਸ ਬਜਟ ਇਜਲਾਸ ਵਿੱਚ ਭਾਗ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਪਹੁੰਚ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਤੋਂ ਇਲਾਵਾ ਦੇਸ਼ ਭਰ ਤੋਂ 15 ਨਾਮਜਦ ਮੈਂਬਰ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਪੰਜਾਂ ਤਖਤਾਂ ਦੇ ਜਥੇਦਾਰ ਵੀ ਇਸ ਜਨਰਲ ਹਾਊਸ ਦੇ ਮੈਂਬਰ ਹੁੰਦੇ ਹਨ। ਪੁਰਾਤਨ ਰਿਵਾਇਤ ਅਨੁਸਾਰ 31 ਮਾਰਚ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਲਾਨਾ ਬਜਟ ਪੇਸ਼ ਕਰਨਾ ਪੈਂਦਾ ਹੈ।