ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ‘ਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਸੂਬੇ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਮੌਮਸ ਨੂੰ ਲੈ ਕੇ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਨੂੰ ਲੈ ਕੇ ਪੂਰਵ-ਅਨੁਮਾਨ ਹੈ।
ਮੌਸਮ ਵਿਭਾਗ ਅਨੁਸਾਰ ਉੱਤਰੀ ਹਰਿਆਣਾ ਉੱਪਰ ਚੱਕਰਵਾਤੀ ਹਵਾਵਾਂ ਦੇ ਰੂਪ ‘ਚ ਵੈਸਟਰਨ ਡਿਸਟਰਬੈਂਸ (ਪੱਛਮੀ ਗੜਬੜੀ) ਲਗਾਤਾਰ ਬਣੀ ਹੋਈ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਭਾਰਤ ਦੇ ਮੌਸਮ ‘ਚ ਮੁੜ ਤਬਦੀਲੀ ਆਉਣ ਦੀ ਸੰਭਾਵਨਾ ਹੈ, ਕਿਉਂਕਿ 27 ਅਕਤੂਬਰ 2026 ਦੀ ਰਾਤ ਤੋਂ ਇੱਕ ਨਵੀਂ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ‘ਚ ਇਲਾਕੇ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
28 ਅਕਤੂਬਰ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ 3 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
29 ਅਕਤੂਬਰ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਤਰਨਤਾਰਨ ‘ਚ ਕਿਤੇ-ਕਿਤੇ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਚਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
30 ਅਕਤੂਬਰ ਨੂੰ 7 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਲੁਧਿਆਣਾ ‘ਚ ਕਿਤੇ-ਕਿਤੇ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਚਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਘੱਟੋ-ਘੱਟ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ KVK ਪਠਾਨਕੋਟ ਦਾ ਦਰਜ ਕੀਤਾ ਗਿਆ, ਜੋ ਕਿ 11.7 ਡਿਗਰੀ ਸੈਲਸੀਅਸ ਰਿਹਾ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾ ਇਸ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 33.3 ਡਿਗਰੀ ਸੈਲਸੀਅਸ ਰਿਹਾ।