Thursday, November 28, 2024
Google search engine
HomeDeshਚੋਣਾਂ ਦੇ ਮੱਦੇਨਜ਼ਰ ਸਰਹੱਦੀ ਇਲਾਕੇ 'ਚ ਪੁਲਿਸ ਤੇ ਬੀਐੱਸਐੱਫ ਨੇ ਕੱਢਿਆ ਫਲੈਗ...

ਚੋਣਾਂ ਦੇ ਮੱਦੇਨਜ਼ਰ ਸਰਹੱਦੀ ਇਲਾਕੇ ‘ਚ ਪੁਲਿਸ ਤੇ ਬੀਐੱਸਐੱਫ ਨੇ ਕੱਢਿਆ ਫਲੈਗ ਮਾਰਚ

ਪਾਰਲੀਮੈਂਟ ਚੋਣਾਂ ਨੂੰ ਅਮਨ-ਸ਼ਾਂਤੀ ਬਹਾਲ ਰੱਖਣ ਅਤੇ ਆਦਰਸ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਮਨੋਰਥ ਨਾਲ ਸਨਿੱਚਰਵਾਰ ਨੂੰ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸਐੱਸਪੀ ਹਰੀਸ਼ ਦਿਆਯਮਾ ਦੀ ਅਗਵਾਈ ਹੇਠ ਸਰਹੱਦੀ ਪਿੰਡਾਂ ਤੋਂ ਇਲਾਵਾ ਨੈਸ਼ਨਲ ਹਾਈਵੇ 354 ਕਲਾਨੌਰ ਵਿੱਚ ਪੰਜਾਬ ਪੁਲਿਸ ਅਤੇ ਬੀਐੱਸਐੱਫ ਦੇ ਜਵਾਨਾਂ ਫਲੈਗ ਮਾਰਚ ਕੱਢਿਆ।

ਪਾਰਲੀਮੈਂਟ ਚੋਣਾਂ ਨੂੰ ਅਮਨ-ਸ਼ਾਂਤੀ ਬਹਾਲ ਰੱਖਣ ਅਤੇ ਆਦਰਸ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਮਨੋਰਥ ਨਾਲ ਸਨਿੱਚਰਵਾਰ ਨੂੰ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸਐੱਸਪੀ ਹਰੀਸ਼ ਦਿਆਯਮਾ ਦੀ ਅਗਵਾਈ ਹੇਠ ਸਰਹੱਦੀ ਪਿੰਡਾਂ ਤੋਂ ਇਲਾਵਾ ਨੈਸ਼ਨਲ ਹਾਈਵੇ 354 ਕਲਾਨੌਰ ਵਿੱਚ ਪੰਜਾਬ ਪੁਲਿਸ ਅਤੇ ਬੀਐੱਸਐੱਫ ਦੇ ਜਵਾਨਾਂ ਫਲੈਗ ਮਾਰਚ ਕੱਢਿਆ।

ਇਸ ਮੌਕੇ ਪੰਜਾਬ ਪੁਲਿਸ ਅਤੇ ਬੀਐੱਸਐੱਫ ਤੇ ਅਧਿਕਾਰੀ ਅਤੇ ਜਵਾਨ ਵੀ ਮੌਜੂਦ ਸਨ। ਇਸ ਫਲੈਗ ਮਾਰਚ ਦੀ ਅਗਵਾਈ ਕਰ ਰਹੇ ਐਸਪੀ ਬਲਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਪੁਲਿਸ ਅਤੇ ਬੀਐਸਐਫ ਵੱਲੋਂ ਕਲਾਨੌਰ ਤੋਂ ਬਾਰਡਰ ਏਰੀਏ ਦੇ ਪਿੰਡਾਂ ਵਿੱਚ ਫਲੈਗ ਮਾਰਚ ਸ਼ੁਰੂ ਕੀਤਾ ਗਿਆ ਹੈ । ਇਸ ਮੌਕੇ ਤੇ ਉਹਨਾਂ ਕਿਹਾ ਕਿ ਚੋਣ ਜਾਬਤੇ ਦੀ ਉਲੰਘਨਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਤੇ ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਖੌਫ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਕਿਸੇ ਵੀ ਲਾਲਚ ਜਾਂ ਡਰ ਵਿੱਚ ਵੋਟ ਨਾ ਪਾਉਣ । ਇਸ ਮੌਕੇ ਤੇ ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਵੋਟਾਂ ਲਈ ਲਾਲਚ ਦਿੰਦਾ ਹੈ ਤਾਂ ਇਸ ਸਬੰਧੀ ਇਤਲਾਹ ਦਿੱਤੀ ਜਾਵੇ। ਇਸ ਮੌਕੇ ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਬੀਓਪੀ ਚੰਦੂ ਵਡਾਲਾ ਵਿਖੇ ਚੋਣਾਂ ਅਤੇ ਸੁਰੱਖਿਆ ਦੇ ਮੱਦੇ ਨਜ਼ਰ ਮੀਟਿੰਗ ਵੀ ਕੀਤੀ। ਵਿਖੇ ਇਸ ਮੌਕੇ ਤੇ ਉਨ੍ਹਾਂ ਨਾਲ ਡੀਐਸਪੀ ਗੁਰਵਿੰਦਰ ਸਿੰਘ, ਬਲਜੀਤ ਸਿੰਘ, ਡੀਐਸਪੀ ਉੰਕਾਰ ਸਿੰਘ, ਸਬ ਇੰਸਪੈਕਟਰ ਗੁਰਮੁਖ ਸਿੰਘ, ਰਣਧੀਰ ਸਿੰਘ ਏਐਸਆਈ, ਕਸ਼ਮੀਰ ਸਿੰਘ ਏਐਸਆਈ ਆਦਿ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਅਧਿਕਾਰੀ ਤੇ ਜਵਾਨ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments