ਘਟਨਾ ਤੋਂ ਬਾਅਦ ਜਿੱਥੇ ਬੀਤੇ ਦਿਨ ਪੂਰਾ ਮਾਨਸਾ ਸ਼ਹਿਰ ਬੰਦ ਕਰਵਾ ਦਿੱਤਾ ਗਿਆ ਸੀ, ਉੱਥੇ ਹੀ ਅੱਜ ਵੀ ਮਾਨਸਾ ਬੰਦ ਹੈ।
ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੋਣ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ, ਸਸਕਾਰ ਨਾ ਕਰਨ ‘ਤੇ ਅੜਿਆ ਹੋਇਆ ਹੈ। ਪਰਿਵਾਰਕ ਮੈਂਬਰਾਂ ਤੇ ਲੋਕਾਂ ‘ਚ ਗੁੱਸਾ ਦੇਖਿਆ ਜਾ ਰਿਹਾ ਹੈ। ਇਸ ਮਾਮਲੇ ‘ਚ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ ਜਾ ਰਹੀ ਹੈ ਤੇ ਇਸ ਤੋਂ ਇਲਾਵਾ ਹੋਰ ਵੀ ਮੰਗਾਂ ਰੱਖੀਆਂ ਗਈਆਂ ਹਨ। ਦੂਜੇ ਪਾਸੇ, ਝੋਟਾ ਦੇ ਕਾਤਲ ਮੈਡੀਕਲ ਸਟੋਰ ਮਾਲਕ ਨੂੰ ਰਾਜਸਥਾਨ ਤੇ ਸਾਲਾਸਰ ਤੋਂ ਕਾਬੂ ਕੀਤੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਸਟੋਰ ਮਾਲਕ ਦੇ ਸਾਥੀ ਨੂੰ ਪੁਲਿਸ ਨੇ ਬੀਤੇ ਦਿਨ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਘਟਨਾ ਤੋਂ ਬਾਅਦ ਜਿੱਥੇ ਬੀਤੇ ਦਿਨ ਪੂਰਾ ਮਾਨਸਾ ਸ਼ਹਿਰ ਬੰਦ ਕਰਵਾ ਦਿੱਤਾ ਗਿਆ ਸੀ, ਉੱਥੇ ਹੀ ਅੱਜ ਵੀ ਮਾਨਸਾ ਬੰਦ ਹੈ। ਸਮਾਜਿਕ ਕਾਰਕੁਨਾ, ਝੋਟਾ ਦੇ ਪਰਿਵਾਰ ਤੇ ਆਮ ਲੋਕਾਂ ਨੇ ਕੱਲ੍ਹ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਉੱਥੇ ਹੀ, ਸਿਆਸੀ ਪਾਰਟੀਆਂ ਵੀ ਝੋਟਾ ਦੇ ਪਰਿਵਾਰ ਨਾਲ ਖੜ੍ਹੀਆਂ ਹੋ ਚੁੱਕੀਆਂ ਹਨ। ਅੱਜ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਬੀਤੇ ਦਿਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਮਾਨਸਾ ਪਹੁੰਚੇ ਸਨ।
ਇਸ ਵਿਚਕਾਰ ਮਾਨਸਾ ਪ੍ਰਸ਼ਾਸਨ ਨੇ ਅਸ਼ਵਿਨੀ ਕੁਮਾਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਨਸ਼ੇ ਦੀ ਕਮਾਈ ਨਾਲ ਬਣਾਈ ਗਈ ਜਾਇਦਾਦ ਮਾਮਲੇ ‘ਚ ਕੀਤੀ ਜਾ ਰਹੀ ਹੈ। ਇਸ ਨਾਲ ਸਰਕਾਰ ਵੱਲੋਂ ਨਸ਼ੇ ਖਿਲਾਫ਼ ਆਪਣੀ ਲੜਾਈ ਲਈ ਵਚਬੱਧਤਾ ਦਰਸਾਉਣ ਤੇ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਹੈ।
ਕਈ ਆਗੂਆਂ ਨੂੰ ਕੀਤਾ ਗਿਆ ਡਿਟੇਨ
ਇਸ ਵਿਚਕਾਰ ਕਈ ਸੂਬੇ ‘ਚ ਵਿਰੋਧੀ ਧਿਰ ਦੀਆਂ ਪਾਰਟੀਆਂ ਨੂੰ ਪੁਲਿਸ ਨੇ ਆਪਣੀ ਨਿਗਰਾਨੀ ‘ਚ ਰੱਖਿਆ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਪੁਲਿਸ ਨੇ ਮਾਨਸਾ ਨਹੀਂ ਜਾਣ ਦਿੱਤਾ ਤੇ ਉਨ੍ਹਾਂ ਨੂੰ ਡਿਟੇਨ ਕਰ ਲਿਆ ਗਿਆ। ਇਸ ਤੋਂ ਇਲਾਵਾ ਹੋਸ਼ਿਆਰਪੁਰ ਤੇ ਗੁਰਦਾਸਪੁਰ ‘ਚ ਵੀ ‘ਵਾਰਿਸ ਪੰਜਾਬ ਦੇ’ਆਗੂਆਂ ਨੂੰ ਹਾਊਸ ਅਲੈਸਟ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਆਗੂ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਦੇ ਸੰਘਰਸ਼ ‘ਚ ਸ਼ਾਮਲ ਹੋਣਾ ਚਾਹੁੰਦੇ ਸਨ।