Monday, June 22, 2026
Google search engine
HomeDeshਪੰਜਾਬ ਦੇ 11 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ...

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ

23 ਜੂਨ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
24 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਬਿਜਲੀ ਚਮਕਣ, ਬਦਲ ਗਰਜਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
25 ਜੂਨ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਕਿੰਨਾ ਰਿਹਾ ਤਾਪਮਾਨ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ, ਜੋ ਕਿ 42.5 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.8 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 40.2 ਡਿਗਰੀ, ਅੰਮ੍ਰਿਤਸਰ ਦਾ 38.3 ਡਿਗਰੀ, ਲੁਧਿਆਣਾ ਦਾ 39.8 ਡਿਗਰੀ, ਪਟਿਆਲਾ ਦਾ 40.6 ਡਿਗਰੀ, ਪਠਾਨਕੋਟ ਦਾ 39.9 ਡਿਗਰੀ, ਬਠਿੰਡਾ ਦਾ 41.0 ਡਿਗਰੀ, ਫਰੀਦੋਕਟ ਦਾ 39.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 37.3 ਡਿਗਰੀ ਦਰਜ ਕੀਤਾ ਗਿਆ।
ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 40.6 ਡਿਗਰੀ, ਫਿਰੋਜ਼ਪੁਰ ਦਾ 39.0 ਡਿਗਰੀ, ਹੁਸ਼ਿਆਰਪੁਰ ਦਾ 37.1 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 37.8 ਡਿਗਰੀ, ਮੁਹਾਲੀ ਦੀ 38.2 ਡਿਗਰੀ, ਪਠਾਨਕੋਟ ਦਾ 37.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 37.1 ਡਿਗਰੀ, ਰੋਪੜ ਦਾ 37.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 39.1 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments